ਰਾਈਸ ਮਿੱਲ ਵਿੱਚ ਵਾਪਰੇ ਹਾਦਸੇ ਦੌਰਾਨ 25 ਫੁੱਟ ਡੂੰਘੀ ਖੂਈ ਵਿੱਚ ਡਿੱਗੇ 3 ਮਜ਼ਦੂਰ ਸੁਰੱਖਿਅਤ ਬਾਹਰ ਕੱਢੇ ਗਏ

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ-ਜੱਬੋਵਾਲ ਰੋਡ ‘ਤੇ ਸਥਿਤ ਇੱਕ ਰਾਈਸ ਮਿੱਲ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਈ ਜਦੋਂ ਜ਼ਮੀਨ ਦੀ ਖੁਦਾਈ ਦੌਰਾਨ ਤਿੰਨ ਮਜ਼ਦੂਰ ਅਚਾਨਕ…

ਸੁਲਤਾਨਪੁਰ ਲੋਧੀ-ਜੱਬੋਵਾਲ ਰੋਡ 'ਤੇ ਸਥਿਤ ਇੱਕ ਰਾਈਸ ਮਿੱਲ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਈ ਜਦੋਂ ਜ਼ਮੀਨ ਦੀ ਖੁਦਾਈ ਦੌਰਾਨ ਤਿੰਨ ਮਜ਼ਦੂਰ ਅਚਾਨਕ

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ-ਜੱਬੋਵਾਲ ਰੋਡ ‘ਤੇ ਸਥਿਤ ਇੱਕ ਰਾਈਸ ਮਿੱਲ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਈ ਜਦੋਂ ਜ਼ਮੀਨ ਦੀ ਖੁਦਾਈ ਦੌਰਾਨ ਤਿੰਨ ਮਜ਼ਦੂਰ ਅਚਾਨਕ 25 ਫੁੱਟ ਡੂੰਘੀ ਖੂਈ ਵਿੱਚ ਜਾ ਡਿੱਗੇ। ਮਿਲੀ ਜਾਣਕਾਰੀ ਅਨੁਸਾਰ ਇਹ ਮਜ਼ਦੂਰ ਮਿੱਲ ਵਿੱਚ ਕਰੀਬ ਪੰਜ ਫੁੱਟ ਚੌੜੀ ਅਤੇ 25 ਫੁੱਟ ਡੂੰਘੀ ਖੂਈ ਪੁੱਟਣ ਦਾ ਕੰਮ ਕਰ ਰਹੇ ਸਨ, ਜਦੋਂ ਕੰਮ ਕਰਦਿਆਂ ਅਚਾਨਕ ਉਨ੍ਹਾਂ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਹੇਠਾਂ ਜਾ ਡਿੱਗੇ। ਇਸ ਘਟਨਾ ਨਾਲ ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਰਾਹਤ ਟੀਮਾਂ ਬਿਨਾਂ ਕਿਸੇ ਦੇਰੀ ਦੇ ਮੌਕੇ ‘ਤੇ ਪਹੁੰਚ ਗਈਆਂ। ਪ੍ਰਸ਼ਾਸਨ ਵੱਲੋਂ ਤੁਰੰਤ ਬਚਾਅ ਅਭਿਆਨ ਸ਼ੁਰੂ ਕੀਤਾ ਗਿਆ ਅਤੇ ਭਾਰੀ ਮੁਸ਼ੱਕਤ ਤੋਂ ਬਾਅਦ ਤਿੰਨਾਂ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਣ ਵਿੱਚ ਸਫਲਤਾ ਹਾਸਲ ਕੀਤੀ ਗਈ। ਬਾਅਦ ਵਿੱਚ ਤੁਰੰਤ ਮੁੱਢਲੀ ਸਹਾਇਤਾ ਲਈ ਉਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਪਹੁੰਚਾਇਆ ਗਿਆ।

ਸਿਵਲ ਹਸਪਤਾਲ ਦੇ ਡਾਕਟਰ ਅਰਪਨ ਸੰਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਸਪਤਾਲ ਲਿਆਂਦੇ ਗਏ ਤਿੰਨਾਂ ਮਜ਼ਦੂਰਾਂ ਦੀ ਸਿਹਤ ਪੂਰੀ ਤਰ੍ਹਾਂ ਸਥਿਰ ਹੈ ਅਤੇ ਉਹ ਖਤਰੇ ਤੋਂ ਬਾਹਰ ਹਨ। ਜਾਂਚ ਤੋਂ ਬਾਅਦ ਉਨ੍ਹਾਂ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਦੱਸਣਯੋਗ ਹੈ ਕਿ ਇਹ ਸਾਰੇ ਪੀੜਤ ਮਜ਼ਦੂਰ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਅਧੀਨ ਪੈਂਦੇ ਪਿੰਡ ਰੋੜੀ ਦੇ ਰਹਿਣ ਵਾਲੇ ਹਨ। ਖੁਸ਼ਕਿਸਮਤੀ ਦੀ ਗੱਲ ਰਹੀ ਕਿ ਇਸ ਹਾਦਸੇ ਵਿੱਚ ਕੋਈ ਵੀ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।

ਘਟਨਾ ਦੇ ਗਵਾਹ ਅਤੇ ਪੀੜਤ ਮਜ਼ਦੂਰਾਂ ਦੇ ਸਾਥੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਹਾਦਸਾ ਬਹੁਤ ਅਚਾਨਕ ਵਾਪਰਿਆ ਸੀ, ਪਰ ਪ੍ਰਸ਼ਾਸਨ ਅਤੇ ਟੀਮਾਂ ਦੀ ਫੌਰੀ ਕਾਰਵਾਈ ਸਦਕਾ ਇੱਕ ਵੱਡਾ ਜਾਨੀ ਨੁਕਸਾਨ ਹੋਣੋਂ ਟਲ ਗਿਆ। ਇਸ ਮੌਕੇ ਡਿਊਟੀ ਅਫ਼ਸਰ ਮਹਾਂਵੀਰ ਸਿੰਘ ਨੇ ਵੀ ਪੁਸ਼ਟੀ ਕੀਤੀ ਕਿ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਰਾਹਤ ਟੀਮਾਂ ਨੂੰ ਮੌਕੇ ‘ਤੇ ਤਾਇਨਾਤ ਕਰ ਦਿੱਤਾ ਗਿਆ ਸੀ, ਜਿਸ ਨਾਲ ਸਮੇਂ ਸਿਰ ਸਾਰੇ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

Leave a Reply

Your email address will not be published. Required fields are marked *