ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ- ਅੰਮ੍ਰਿਤਸਰ ਹਾਈਵੇ ਵਿੱਖੇ ਇਕ ਭਿਆਨਕ ਦਰਦਨਾਕ ਹਾਦਸਾ ਵਾਪਰਿਆ ਜਿਸ ਕਾਰਨ ਮੌਕੇ ਤੇ ਹੀ ਤਿੰਨ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਬੇਕਾਬੂ ਹੋਕੇ ਡਿਵਾਈਡਰ ਵਿੱਚ ਜਾਕੇ ਟਕਰਾ ਗਈ
ਜਿਸ ਕਾਰਨ ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ ਨਾਲ ਜਖਮੀ ਹੋ ਗਿਆ। ਦੱਸ ਦਈਏ ਕਿ ਮ੍ਰਿਤਕ ਤਿੰਨੋ ਨੌਜਵਾਨ ਦੋਸਤ ਸੀ ਤੇ ਉਹ ਕਾਰ ਵਿੱਚ ਸਵਾਰ ਹੋਕੇ ਅੰਮ੍ਰਿਤਸਰ ਤੋਂ ਜਲੰਧਰ ਆ ਰਹੇ ਸੀ। ਪਰ ਰਾਸਤੇ ਵਿੱਚ ਇਹ ਭਿਆਨਕ ਹਾਦਸਾ ਹੋ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



