ਪੰਜਾਬ ਸਰਕਾਰ ਦਾ ਨਸ਼ਾ ਛੁਡਾਓ ਕੇਂਦਰ ਵੀ ਬੇਅਸਰ, ਦੋ ਦਿਨਾਂ ‘ਚ ਤਿੰਨ ਨੌਜਵਾਨਾਂ ਦੀਆਂ ਮੌਤਾਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਨਸ਼ੇ ਦੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਕਾਰਨ ਆਏ ਦਿਨ ਕਿਸੇ ਨਾ ਕਿਸੇ ਘਰ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਨਸ਼ੇ ਦੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਕਾਰਨ ਆਏ ਦਿਨ ਕਿਸੇ ਨਾ ਕਿਸੇ ਘਰ ਦਾ ਚਿਰਾਗ ਨਸ਼ੇ ਦੀ ਭੇਂਟ ਚੜ੍ਹ ਰਿਹਾ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਜਲੰਧਰ ਦੇ ਫਿਲੌਰ ਤੋਂ ਸਾਹਮਣੇ ਆਇਆ ਹੈ। ਦਸ ਦਈਏ ਕਿ ਨਸ਼ੇ ਦੇ ਕਾਰਨ ਦੋ ਦਿਨਾਂ ਚ ਤਿੰਨ ਦੀ ਮੌਤ ਹੋ ਗਈ ਹੈ। ਤਾਜਾ ਮਾਮਲਾ ਪਿੰਡ ਗੰਨਾ ਦੀ ਦੱਸੀ ਜਾ ਰਹੀ ਹੈ।

punjab drugs

ਉੱਥੇ ਹੀ ਇਸ ਮਾਮਲੇ ਤੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ਕਾਫੀ ਦਵਾਈ ਖਾਣ ਦੇ ਬਾਅਦ ਵੀ ਨਸ਼ਾ ਨਾ ਛੱਡ ਸਕੇ। ਨਾਲ ਹੀ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਪਿਛਲੇ ਪੰਜ ਸਾਲਾਂ ਤੋਂ ਉਹ ਨਸ਼ਾ ਛੱਡਣ ਦੀ ਦਵਾਈ ਖਾ ਰਹੇ ਸੀ।

punjab drugs

ਦੱਸਣਯੋਗ ਗੱਲ ਹੈ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸਾ ਛੁਡਾਓ ਕੇਂਦਰ ਬਣਾਏ ਹੋਏ ਹਨ ਪਰ ਇਸ ਤਰ੍ਹਾ ਦੇ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਵੀ ਨੌਜਵਾਨ ਨਸ਼ੇ ਦੀ ਲੱਤ ਤੋਂ ਆਪਣਾ ਪਿੱਛਾ ਨਹੀਂ ਛੁੱਡਾ ਪਾ ਰਹੇ ਹਨ ਜਿਸ ਕਾਰਨ ਪੰਜਾਬ ਸਰਕਾਰ ਇਸ ਤਰ੍ਹਾਂ ਦੇ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਘਿਰਦੀ ਹੋਈ ਨਜਰ ਆ ਰਹੀ ਹੈ।

Drugs

ਉਧਰ ਦੂਜੇ ਪਾਸੇ ਲੋਕਸਭਾ ਚੋਣਾਂ ਦਾ ਆਗਾਜ ਹੋ ਚੁੱਕਿਆ ਹੈ ਤੇ ਪੰਜਾਬ ਸਰਕਾਰ ਨਸ਼ਾ ਤੇ ਕਰਜਿਆਂ ਦੇ ਮਾਮਲਿਆਂ ਦੇ ਕਾਰਨ ਲੋਕਸਭਾ ਚੋਣਾਂ ‘ਚ ਮਾਤ ਖਾ ਸਕਦੀ ਹੈ।

Leave a Reply

Your email address will not be published. Required fields are marked *