30 ਸਾਲਾਂ ਤੋਂ ਭਾਰਤ ਦੀ ਨਾਗਰਿਕਤਾ ਲਈ ਤਰਸ ਰਹੇ ਨੇ ਅਫਗਾਨ ਸਿੱਖ, ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨਾਲ ਕੀਤੀ ਮੁਲਾਕਾਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਲਗਭਗ 30 ਸਾਲ ਪਹਿਲਾਂ ਜ਼ੁਲਮਾਂ ਤੋਂ ਤੰਗ ਪਰੇਸ਼ਾਨ ਹੋ ਕੇ ਅਫਗਾਨਿਸਤਾਨ ਛੱਡ ਭਾਰਤ ਆਏ ਸਿੱਖ ਸ਼ਰਨਾਰਥੀ ਅੱਜ ਵੀ ਭਾਰਤ ਦੀ ਸਥਾਈ ਨਾਗਰਿਕਤਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਲਗਭਗ 30 ਸਾਲ ਪਹਿਲਾਂ ਜ਼ੁਲਮਾਂ ਤੋਂ ਤੰਗ ਪਰੇਸ਼ਾਨ ਹੋ ਕੇ ਅਫਗਾਨਿਸਤਾਨ ਛੱਡ ਭਾਰਤ ਆਏ ਸਿੱਖ ਸ਼ਰਨਾਰਥੀ ਅੱਜ ਵੀ ਭਾਰਤ ਦੀ ਸਥਾਈ ਨਾਗਰਿਕਤਾ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਇਸੇ ਨੂੰ ਲੈ ਕੇ ਉਨ੍ਹਾਂ ਨੇ ਅੱਜ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮਲਾਕਾਤ ਕੀਤੀ ਹੈ ਅਤੇ ਇਕ ਮੰਗ ਪੱਤਰ ਸੌਪਿਆ ਹੈ ਜਿਸ ਵਿਚ ਉਨ੍ਹਾਂ ਦੀ ਨਾਗਰਿਕਤਾ ਦਾ ਮੁੱਦਾ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਅੱਗੇ ਉਠਾਉਣ ਦੀ ਬੇਨਤੀ ਕੀਤੀ ਗਈ ਹੈ।

ਅਫਗਾਨੀ ਸਿੱਖਾਂ ਦਾ ਕਹਿਣਾ ਹੈ ਕਿ ਉਹ 30 ਸਾਲ ਪਹਿਲਾਂ ਧਰਮ ਦੇ ਆਧਾਰ ਉੱਤੇ ਹੋ ਰਹੇ ਵਿਤਕਰੇ ਕਾਰਨ ਅਫਗਾਨਿਸਤਾਨ ਛੱਡ ਕੇ ਭਾਰਤ ਆਏ ਸਨ ਅਤੇ ਹੁਣ ਅੰਮ੍ਰਿਤਸਰ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਰਹਿ ਰਹੇ ਹਨ। ਉਨ੍ਹਾਂ ਨੂੰ ਇੱਥੇ ਰਹਿਣ ਲਈ ਸਮੇਂ-ਸਮੇਂ ਉੱਤੇ ਵੀਜ਼ੇ ਦੀ ਮਿਆਦ ਵਧਵਾਉਣੀ ਪੈਂਦੀ ਹੈ ਜਿਸ ਕਰਕੇ ਬੜੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੇ ਸਾਲ ਭਾਰਤ ਸਰਕਾਰ ਨੇ ਨਾਗਰਿਕਤਾ ਕਾਨੂੰਨ ਵਿਚ ਸੋਧ ਕਰਕੇ ਸਾਨੂੰ ਬਹੁਤ ਵੱਡੀ ਸੌਗਾਤ ਦਿੱਤੀ ਸੀ ਪਰ ਇਸ ਕਾਨੂੰਨ ਦੇ ਲਾਗੂ ਹੋਣ ਵਿਚ ਹੋ ਰਹੀ ਦੇਰੀ ਕਰਕੇ ਉਹ ਆਪਣੇ ਭਵਿੱਖ ਲਈ ਫਿਕਰਮੰਦ ਹਨ।ਇਸ ਮੌਕੇ ਪਾਕਿਸਤਾਨ ਤੋਂ ਆਏ ਹਿੰਦੂ ਸਰਨਾਰਥੀ ਵੀ ਉੱਥੇ ਮੌਜੂਦ ਸਨ। ਉਨ੍ਹਾਂ ਦਾ ਵੀ ਇਹੀ ਕਹਿਣਾ ਸੀ ਕਿ ਉਹ 2008 ਵਿਚ ਆਪਣੀ ਜਾਨ ਬਚਾ ਕੇ ਭਾਰਤ ਆਏ ਸਨ ਤਾਂ ਜੋ ਇੱਥੇ ਸਕੂਨ ਨਾਲ ਜ਼ਿੰਦਗੀ ਜੀਅ ਸਕਣ ਪਰ ਹੁਣ ਤੱਕ ਉਨ੍ਹਾਂ ਨੂੰ ਵੀ ਇੱਥੋਂ ਦੀ ਨਾਗਰਿਕਤਾ ਨਹੀਂ ਮਿਲੀ ਹੈ। ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ਕੀਤੀ ਕਿ ਉਹ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਅੱਗੇ ਇਸ ਕਾਨੂੰਨ ਨੂੰ ਜਲਦੀ ਲਾਗੂ ਕਰਵਾਉਣ ਦੇ ਮੁੱਦੇ ਨੂੰ ਉਠਾਉਣ ਤਾਂ ਜੋ ਉਨ੍ਹਾਂ ਨੂੰ ਇੱਥੋਂ ਦੀ ਪੱਕੀ ਨਾਗਰਿਕਤਾ ਮਿਲ ਸਕੇ।

Leave a Reply

Your email address will not be published. Required fields are marked *