ਨਵੀਂ ਦਿੱਲੀ- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਵੰਬਰ ਵਿਚ 552ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ 3 ਹਜ਼ਾਰ ਸਿੱਖ ਸ਼ਰਧਾਲੂ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਸਥਿਤ ਉਨ੍ਹਾਂ ਦੇ ਜਨਮ ਸਥਾਨ ਗੁਰਦੁਆਰਾ ਨਨਕਾਨਾ ਸਾਹਿਬ ਦਰਸ਼ਨ ਕਰਨ ਜਾਣਗੇ।
Also Read: ਬਿਹਾਰ ‘ਚ ਚੱਲਿਆ JDU ਦਾ ਜਾਦੂ, ਕੁਸ਼ੇਸ਼ਵਰ ਅਸਥਾਨ ਤੇ ਤਾਰਾਪੁਰ ਕੀਤਾ ਫਤਿਹ
ਪਿਛਲੇ ਸਾਲ ਕੋਰੋਨਾ ਕਾਰਨ ਬੇਹੱਦ ਘੱਟ ਗਿਣਤੀ ਵਿਚ ਸਿੱਖ ਜੱਥੇ ਉੱਥੇ ਦਰਸ਼ਨ ਕਰਨ ਜਾ ਸਕੇ ਸਨ। ਪਾਕਿਸਤਾਨ ਸਰਕਾਰ ਨੇ ਇਸ ਸੰਬੰਧ ਵਿਚ ਗਾਈਡਲਾਈਨਜ਼ ਜਾਰੀ ਕਰ ਦਿੱਤੀ ਹੈ। ਪਾਕਿਸਤਾਨ ਦੇ ਰਾਸ਼ਟਰੀ ਕਮਾਨ ਅਤੇ ਸੰਚਾਲਨ ਕੇਂਦਰ (ਐੱਨ.ਸੀ.ਓ.ਸੀ.) ਵਲੋਂ ਮੰਗਲਵਾਰ ਨੂੰ ਜਾਰੀ ਗਾਈਡਲਾਈਨਜ਼ ਅਨੁਸਾਰ ਸ਼ਰਧਾਲੂ 17 ਤੋਂ 27 ਨਵੰਬਰ ਤੱਕ ਗੁਰਦੁਆਰਾ ਨਨਕਾਨਾ ਸਾਹਿਬ ਦੇ ਦਰਸ਼ਨ ਕਰ ਸਕਣਗੇ।
Also Read: ਕੈਪਟਨ ਦੇ ਪਾਰਟੀ ਤੋਂ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਨੇ ਸੱਦੀ ਵਿਧਾਇਕਾਂ ਦੀ ਮੀਟਿੰਗ
ਇਸ ਖ਼ਾਸ ਮੌਕੇ ਕਰੀਬ 12 ਤੋਂ 15 ਹਜ਼ਾਰ ਸਿੱਖ ਸ਼ਰਧਾਲੂਆਂ ਦੇ ਗੁਰਦੁਆਰਾ ਸਾਹਿਬ ਵਿਚ ਆਉਣ ਦੀ ਉਮੀਦ ਹੈ। ਦੇਸ਼ ਵਿਚ ਕੋਰੋਨਾ ਦੀ ਸਥਿਤੀ ਦਾ ਪੂਰੀ ਤਰ੍ਹਾਂ ਮੁਲਾਂਕਣ ਕਰਨ ਤੋਂ ਬਾਅਦ ਐੱਨ.ਸੀ.ਓ.ਸੀ. ਨੇ ਸੋਮਵਾਰ ਨੂੰ ਆਪਣੀ ਬੈਠਕ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਯਾਤਰੀਆਂ ਨੂੰ ਗੁਰਦੁਆਰਾ ਨਨਕਾਨਾ ਸਾਹਿਬ ਆਉਣ ਦੀ ਮਨਜ਼ੂਰੀ ਦਿੱਤੀ।
Also Read: BSF ਦੇ ਜਵਾਨਾਂ ਨੇ ਹਿੰਦ-ਪਾਕਿ ਬਾਰਡਰ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ



