ਦੇਸ਼ ‘ਚ ਕੋਰੋਨਾ ਦੇ 3095 ਨਵੇਂ ਮਾਮਲੇ, ਜਾਣੋ ਪੰਜਾਬ ਦੀ ਸਥਿਤੀ

Corona updates: ਕੋਰੋਨਾ ਵਾਇਰਸ ਦਾ ਪ੍ਰਕੋਪ ਮੁੜ ਵੱਧਣਾ ਸ਼ੁਰੂ ਹੋ ਗਿਆ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਕੇਂਦਰੀ ਸਿਹਤ…

Corona updates: ਕੋਰੋਨਾ ਵਾਇਰਸ ਦਾ ਪ੍ਰਕੋਪ ਮੁੜ ਵੱਧਣਾ ਸ਼ੁਰੂ ਹੋ ਗਿਆ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟੇ ਅੰਦਰ 3095 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ 2023 ਵਿੱਚ ਸੰਕਰਮਣ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਵਾਧਾ ਹੈ। ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4,47,12,752 ਹੋ ਗਈ ਹੈ। ਉੱਥੇ ਹੀ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 15,208 ਹੋ ਚੁੱਕੀ ਹੈ।ਉਥੇ ਹੀ ਪਿਛਲੇ 24 ਘੰਟਿਆਂ ਵਿੱਚ ਕੁੱਲ 1,390 ਰਿਕਵਰੀ ਨਾਲ ਕੁੱਲ ਰਿਕਵਰੀ 4,41,69,711 ਹੋ ਗਈ ਹੈ।  ਐਕਟਿਵ ਕੇਸ 0.03 ਪ੍ਰਤੀਸ਼ਤ ਹਨ ਜਦੋਂ ਕਿ ਰਿਕਵਰੀ ਦਰ ਵਰਤਮਾਨ ਵਿੱਚ 98.78 ਪ੍ਰਤੀਸ਼ਤ ਹੈ।

ਚੰਡੀਗੜ੍ਹ ਵਿੱਚ ਕੋਰੋਨਾ ਦੀ ਸਥਿਤੀ 

ਚੰਡੀਗੜ੍ਹ ’ਚ 21 ਪਾਜ਼ੀਟਿਵ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇੱਕ ਵਾਰ ਫਿਰ ਤੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਨਾਲ ਹੀ ਪ੍ਰਸ਼ਾਸਨ ਵੱਲੋਂ ਭੀੜਭਾੜ ਵਾਲੇ ਇਲਾਕਿਆਂ ਚ ਮਾਸਕ ਪਾ ਕੇ ਸਖ਼ਤੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। 

ਪੰਜਾਬ ਵਿੱਚ ਕੋਰੋਨਾ –

ਪਿਛਲੇ 24 ਘੰਟਿਆਂ ਵਿੱਚ ਪੰਜਾਬ ਅੰਦਰ ਕੋਰੋਨਾ ਵਾਇਰਸ ਦੇ 41 ਨਵੇਂ ਮਾਮਲੇ ਦਰਜ ਹੋਏ ਹਨ, ਇਹਨਾਂ ਵਿੱਚ ਲੁਧਿਆਣਾ ਤੋਂ 10, ਮੁਹਾਲੀ ਤੋਂ 10, ਹੁਸ਼ਿਆਰਪੁਰ ਤੋਂ 8, ਸ੍ਰੀ ਫਤਿਹਗੜ੍ਹ ਸਾਹਿਬ ਤੋਂ 5, ਅੰਮ੍ਰਿਤਸਰ ਤੋਂ 3, ਜਲੰਧਰ ਤੋਂ 2 ਤਰਨ ਤਾਰਨ ਤੋਂ 2 ਅਤੇ ਸ੍ਰੀ ਮੁਕਤਸਰ ਸਾਹਿਬ ਤੋਂ 1 ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਲੁਧਿਆਣਾ ਵਿੱਚ 1 ਮਰੀਜ਼ ਦੀ ਮੌਤ ਵੀ ਹੋ ਗਈ ਹੈ।

Leave a Reply

Your email address will not be published. Required fields are marked *