ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਐਨਫੋਰਸਮੈਂਟ ਟੀਮਾਂ ਵੱਲੋਂ ਸੂਬੇ ’ਚੋਂ 2 ਫਰਵਰੀ, 2022 ਤੱਕ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਸੰਬੰਧ ’ਚ 316.66 ਕਰੋੜ ਰੁਪਏ ਕੀਮਤ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।
Also Read: ਪੰਜਾਬ ‘ਚ ਕੋਰੋਨਾ ਦੀ ਰਫਤਾਰ ਘਟੀ ਪਰ ਮੋਹਾਲੀ, ਜਲੰਧਰ, ਲੁਧਿਆਣਾ ‘ਚ ਹਾਲਾਤ ਅਜੇ ਵੀ ਚਿੰਤਾਜਨਕ
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 16 ਕਰੋੜ ਰੁਪਏ ਦੀ 29.63 ਲੱਖ ਲਿਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਐਨਫੋਰਸਮੈਂਟ ਵਿੰਗ ਵੱਲੋਂ 278.58 ਕਰੋੜ ਰੁਪਏ ਦੇ ਨਸ਼ੇ ਵਾਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 20.47 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1,215 ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜ ਕਰਨ ਦੀ ਸੰਭਾਵਨਾ ਵਾਲੇ 2,956 ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ’ਚੋਂ 2,219 ਲੋਕਾਂ ਖ਼ਿਲਾਫ਼ ਪਹਿਲਾਂ ਤੋਂ ਹੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ, ਜਦੋਂਕਿ ਬਾਕੀਆਂ ’ਤੇ ਛੇਤੀ ਮਾਮਲਾ ਦਰਜ ਕਰ ਲਿਆ ਜਾਵੇਗਾ।
Also Read: ਪੰਜਾਬ ਵਿਧਾਨ ਸਭਾ ਚੋਣਾਂ: 33 ਲੋਕਾਂ ਨੇ ਵਾਪਸ ਲਏ ਆਪਣੇ ਨਾਮਜ਼ਦਗੀ ਪੱਤਰ



