32 ਕਿਸਾਨ ਜਥੇਬੰਦੀਆਂ ਦਾ ਕੇਂਦਰ ਨੂੰ ਅਲਟੀਮੇਟਮ, ਕਰਜ਼ ਮੁਆਫੀ ‘ਤੇ ਪੰਜਾਬ ਸਰਕਾਰ ਨੂੰ ਵੀ ਦਿੱਤੀ ਚਿਤਾਵਨੀ

ਚੰਡੀਗੜ੍ਹ: ਕੇਂਦਰ ਸਰਕਾਰ (Central Government) ਵਲੋਂ ਪੇਸ਼ ਖੇਤੀ ਕਾਨੂੰਨਾਂ (Agricultural laws) ਨੂੰ ਦੋਵਾਂ ਸਦਨਾਂ ਵਿਚ ਬਿੱਲ ਪਾਸ ਕਰਕੇ ਵਾਪਸ ਲੈ ਲਿਆ ਗਿਆ ਹੈ। ਇਸ ਦੌਰਾਨ…

ਚੰਡੀਗੜ੍ਹ: ਕੇਂਦਰ ਸਰਕਾਰ (Central Government) ਵਲੋਂ ਪੇਸ਼ ਖੇਤੀ ਕਾਨੂੰਨਾਂ (Agricultural laws) ਨੂੰ ਦੋਵਾਂ ਸਦਨਾਂ ਵਿਚ ਬਿੱਲ ਪਾਸ ਕਰਕੇ ਵਾਪਸ ਲੈ ਲਿਆ ਗਿਆ ਹੈ। ਇਸ ਦੌਰਾਨ ਜਿਥੇ ਇਕ ਪਾਸੇ ਪੰਜਾਬ (Punjab) ਸਣੇ ਪੂਰੇ ਦੇਸ਼ ਦੇ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਹੈ ਉਥੇ ਹੀ ਕਿਸਾਨ ਜਥੇਬੰਦੀਆਂ (Farmer Organizations) ਵਲੋਂ ਬਾਕੀ ਮੰਗਾਂ ਮਨਜ਼ੂਰ ਕਰਨ ਨੂੰ ਲੈ ਕੇ ਵੀ ਕੇਂਦਰ ਸਰਕਾਰ ਨੂੰ ਅਲਟੀਮੇਟਮ (Ultimatum) ਦਿੱਤਾ ਗਿਆ ਹੈ।

Also Read: ਇਹ ਹੈ ਦੁਨੀਆ ਦਾ ਸਭ ਤੋਂ ਵੱਧ ਵਿਕਣ ਵਾਲਾ ਸਮਾਰਟਫੋਨ, Top-5 ਲਿਸਟ ਜਾਰੀ

32 ਕਿਸਾਨ ਜਥੇਬੰਦੀਆਂ ਵਲੋਂ ਅੱਜ ਅੱਗੇ ਦੀ ਰਣਨੀਤੀ ਉੱਤੇ ਅਹਿਮ ਮੀਟਿੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਨੂੰ 2 ਦਿਨ ਦਾ ਅਲਟੀਮੇਟਮ ਦਿੱਤਾ ਗਿਆ ਹੈ ਕਿ ਉਨ੍ਹਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਵੀ ਮੰਨੀਆਂ ਜਾਣ ਤੇ ਪਾਰਲੀਮੈਂਟ ਵਿਚ ਇਸ ਦਾ ਐਲਨ ਕੀਤਾ ਜਾਵੇ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਕਿਸਾਨਾਂ ਦੀ ਵੱਡੀ ਜਿੱਤ ਹੈ। ਮੋਰਚੇ ਨੇ 5 ਵੱਡੀਆਂ ਮੰਗਾਂ ਉੱਤੇ ਜਿੱਤ ਹਾਸਲ ਕੀਤੀ ਹੈ। 

Also Read: ਚਲਾਨ ਤੋਂ ਬਚਾਏਗਾ ਤੁਹਾਡਾ ਸਮਾਰਟਫੋਨ, ਬੇਫਿਕਰ ਹੋ ਕੇ ਚਲਾਓ ਗੱਡੀ

ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਚ ਵੀ ਵੱਡੇ ਅੰਦੋਲਨ ਵੱਲ ਇਸ਼ਾਰਾ ਕੀਤਾ ਹੈ। ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਕਿਸਾਨਾਂ ਨਾਲ ਕੀਤੇ ਕਰਜ਼ ਮੁਆਫੀ ਦੇ ਵਾਅਦੇ ਨੂੰ ਜਲਦੀ ਪੂਰਾ ਕੀਤਾ ਜਾਵੇ ਨਹੀਂ ਤਾਂ ਪੰਜਾਬ ਸਰਕਾਰ ਵੀ ਅੰਦੋਲਨ ਲਈ ਤਿਆਰ ਰਹੇ। ਇਸ ਸਬੰਧੀ ਇਕ ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕੀਤੀ ਜਾਵੇਗੀ।

Also Read: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ACP, ASP ਤੇ DSP ਰੈਂਕ ਦੇ 59 ਅਧਿਕਾਰੀਆਂ ਦੀ ਬਦਲੀ, ਦੇਖੋ ਲਿਸਟ

Leave a Reply

Your email address will not be published. Required fields are marked *