328 ਪਾਵਨ ਸਰੂਪ ਲਾਪਤਾ ਮਾਮਲਾ: SIT ਦੀ ਟੀਮ ਪਹੁੰਚੀ ਬਠਿੰਡਾ, ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ…

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (SIT) ਅੱਜ ਬਠਿੰਡਾ ਪਹੁੰਚੀ। ਐਸ.ਆਈ.ਟੀ. ਦੇ ਅਧਿਕਾਰੀਆਂ ਨੇ ਗਰੀਨ ਸਿਟੀ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ‘ਤੇ ਜਾ ਕੇ ਉਨ੍ਹਾਂ ਨਾਲ ਲੰਮੀ ਪੁੱਛਗਿੱਛ ਕੀਤੀ ਅਤੇ ਮਾਮਲੇ ਨਾਲ ਸਬੰਧਤ ਅਹਿਮ ਜਾਣਕਾਰੀ ਹਾਸਲ ਕੀਤੀ।

ਜਾਂਚ ਵਿੱਚ ਸਹਿਯੋਗ ਦੀ ਮੰਗ

ਐਸ.ਆਈ.ਟੀ. ਦੇ ਇੰਚਾਰਜ ਏ.ਆਈ.ਜੀ. ਜਗਤਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਅੱਜ ਗਿਆਨੀ ਹਰਪ੍ਰੀਤ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲੋਂ ਇਸ ਮਾਮਲੇ ਬਾਰੇ ਜਾਣਕਾਰੀ ਲਈ ਹੈ ਅਤੇ ਜਾਂਚ ਵਿੱਚ ਸਹਿਯੋਗ ਦੀ ਮੰਗ ਕੀਤੀ ਹੈ।” ਟੀਮ ਵੱਲੋਂ ਉਨ੍ਹਾਂ ਤੋਂ ਉਸ ਸਮੇਂ ਦੇ ਘਟਨਾਕ੍ਰਮ ਬਾਰੇ ਸਵਾਲ ਪੁੱਛੇ ਗਏ ਜਦੋਂ ਇਹ ਮਾਮਲਾ ਸਾਹਮਣੇ ਆਇਆ ਸੀ।

ਹੁਣ ਤੱਕ ਦੋ ਗ੍ਰਿਫਤਾਰੀਆਂ, ਜਾਂਚ ਜਾਰੀ

ਏ.ਆਈ.ਜੀ. ਜਗਤਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐਸ.ਆਈ.ਟੀ. ਵੱਲੋਂ ਹੁਣ ਤੱਕ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਅਜੇ ਮੁਢਲੇ ਪੜਾਅ ‘ਤੇ ਹੈ ਅਤੇ ਹਰ ਛੋਟੇ-ਵੱਡੇ ਤੱਥ ਨੂੰ ਗੰਭੀਰਤਾ ਨਾਲ ਵਾਚਿਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਜਲਦ ਹੀ ਵਿਸਤ੍ਰਿਤ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਜਾਵੇਗੀ ਤਾਂ ਜੋ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ :  https://livingindianews.co.in/sc-act-registered-under-political-pressure-in-theft-case-victim-dies-due-to-shock/ 

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ  

Leave a Reply

Your email address will not be published. Required fields are marked *