ਦੁਨੀਆ ਦੇ 3 ਲੱਖ ਤੋਂ ਜਿਆਦਾ ਲੋਕ ਕੋਰੋਨਾ ਦੀ ਚਪੇਟ ‘ਚ, 14 ਹਜ਼ਾਰ ਤੋਂ ਵੱਧ ਮੌਤਾਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਲਈ ਇਕ ਮੁਸਬਿਤ ਦਾ ਪਹਾੜ ਬਣ ਚੁੱਕਿਆ ਹੈ। ਕੋਰੋਨਾ ਨੇ ਪੂਰੇ ਵਿਸ਼ਵ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਲਈ ਇਕ ਮੁਸਬਿਤ ਦਾ ਪਹਾੜ ਬਣ ਚੁੱਕਿਆ ਹੈ। ਕੋਰੋਨਾ ਨੇ ਪੂਰੇ ਵਿਸ਼ਵ ਦੇ 180 ਤੋਂ ਵੱਧ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਹੁਣ ਤੱਕ ਦੁਨੀਆਂ ਦੇ 3 ਲੱਖ ਤੋਂ ਜਿਆਦਾ ਲੋਕ ਕੋਰੋਨਾ ਵਾਇਸਰ ਦਾ ਸ਼ਿਕਾਰ ਹੋ ਚੁੱਕੇ ਹਨ ਜਦਕਿ 14 ਹਜਾਰ ਤੋਂ ਵੱਧ ਲੋਕਾਂ ਨੇ ਆਪਣੀ ਜਾਨ ਗਵਾਈ ਹੈ।

ਜਾਣਕਾਰੀ ਮੁਤਾਬਕ ਦੁਨੀਆ ਦੇ 337,570 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗ ਚੁੱਕੀ ਹੈ ਜਦਕਿ 14,655 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੇ ਕੇਂਦਰ ਚੀਨ ਵਿਚ ਇਸ ਮਹਾਮਾਰੀ ਦੇ ਮਰੀਜਾਂ ਦੀ ਗਿਣਤੀ 81,093 ਹੈ ਜਦਕਿ 32,70 ਕੋਰੋਨਾ ਪੀੜਤ ਮਰ ਚੁੱਕੇ ਹਨ। ਉੱਥੇ ਹੀ ਇਟਲੀ ਵਿਚ 59,138 ਲੋਕ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ ਜਦਕਿ 5,476 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੁਪਰ ਪਾਵਰ ਅਮਰੀਕਾ ਵਿਚ ਵੀ 33,563 ਲੋਕਾਂ ਨੂੰ ਕੋਰੋਨਾ ਦੀ ਲਾਗ ਲੱਗ ਚੁੱਕੀ ਹੈ ਜਦਕਿ ਉੱਥੇ 420 ਮੌਤਾਂ ਹੋਈਆਂ ਹਨ। ਸਪੇਨ ਵਿਚ 28,768 ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ 1772 ਲੋਕਾਂ ਦੀ ਮੌਤ ਹੋ ਚੁੱਕੀ ਹੈ। ਈਰਾਨ ਵਿਚ ਵੀ 21,638 ਲੋਕ ਕੋਰੋਨਾ ਨਾਲ ਪੀੜਤ ਹਨ ਅਤੇ 1685 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫਰਾਂਸ ਵਿਚ 16,018 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗ ਚੁੱਕੀ ਹੈ ਜਦਕਿ 674 ਲੋਕਾਂ ਨੇ ਆਪਣੀ ਜਾਨ ਗਵਾਈ ਹੈ। ਇੰਗਲੈਂਡ ਵਿਚ ਵੀ 5,683 ਲੋਕ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਅਤੇ 281 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵਿਚ ਵੀ 396 ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆ ਚੁੱਕੇ ਹਨ ਅਤੇ 7 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੋਰੋਨਾ ਵਾਇਰਸ ਦੇ ਕਾਰਨ ਪੂਰੀ ਦੁਨੀਆ ਦੇ ਕਈਂ ਸ਼ਹਿਰ ਅਤੇ ਦੇਸ਼ ਹੀ ਲਾਕਡਾਊਨ ਪਏ ਹਨ। ਇਸ ਵਾਇਰਸ ਦੀ ਸ਼ੁੁਰੂਆਤ ਸਾਲ 2019 ਦੇ ਆਖਰ ਵਿਚ ਚੀਨ ਦੇ ਹੁਬੇਈ ਪ੍ਰਾਂਤ ਦੀ ਰਾਜਧਾਨੀ ਵੁਹਾਨ ਤੋਂ ਹੋਈ ਸੀ ਜਿਸ ਤੋਂ ਬਾਅਦ ਇਸ ਨੇ ਦੁਨੀਆਂ ਭਰ ਦੇ ਦੇਸ਼ਾਂ ਵਿਚ ਆਪਣੇ ਪੈਰ ਪਸਾਰ ਲਏ ਹਨ।

Leave a Reply

Your email address will not be published. Required fields are marked *