ਚੰਡੀਗੜ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਅਦ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ 6 ਫਰਵਰੀ ਤੱਕ 365.52 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ (CEO) ਡਾ. ਕਰੁਣਾ ਰਾਜੂ ਨੇ ਕਿਹਾ ਕਿ ਨਿਗਰਾਨੀ ਟੀਮਾਂ ਨੇ 23.09 ਕਰੋੜ ਰੁਪਏ ਦੀ ਕੀਮਤ ਦੀ 40.75 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਨਫੋਰਸਮੈਂਟ ਵਿੰਗ ਨੇ 312.81 ਕਰੋੜ ਰੁਪਏ ਦੀ ਡਰੱਗਸ ਤੇ 24.15 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।
Also Read: ਵਾਤਾਵਰਣ ਕਾਨੂੰਨ ਦੀ ਉਲੰਘਣਾ ‘ਤੇ NGT ਵਲੋਂ ਹਿੰਦੁਸਤਾਨ ਜ਼ਿੰਕ ਨੂੰ 25 ਕਰੋੜ ਰੁਪਏ ਦਾ ਜੁਰਮਾਨਾ
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1323 ਹੋਰ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ, 3481 ਵਿਅਕਤੀਆਂ ਦੇ ਘੋਟਾਲੇ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਦੇ ਰੂਪ ਵਿਚ ਪਛਾਣ ਕੀਤੀ ਗਈ ਹੈ, ਜਿਸ ਵਿਚੋਂ 2817 ਵਿਅਕਤੀਆਂ ਦੇ ਖਿਲਾਫ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ ਬਾਕੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਵੱਖ-ਵੱਖ ਧਾਰਾਵਾਂ ਤਹਿਤ 1799 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2892 ਗੈਰ-ਜ਼ਮਾਨਤੀ ਵਾਰੰਟ ਦੇ ਸਾਰੇ ਮਾਮਲਿਆਂ ਉੱਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿਚ 20,517 ਰੋਜ ਬਲਾਕ ਕੀਤੇ ਗਏ ਹਨ।
Also Read: ਵੱਡੀ ਖਬਰ: ਸੁਨੀਲ ਜਾਖੜ ਵਲੋਂ ਸਰਗਰਮ ਸਿਆਸਤ ਛੱਡਣ ਦਾ ਐਲਾਨ



