Landslide in Raigad: ਰਾਏਗੜ੍ਹ ‘ਚ ਜ਼ਮੀਨ ਖਿਸਕਣ ਨਾਲ 4 ਦੀ ਮੌਤ, 100 ਤੋਂ ਵੱਧ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਰਾਏਗੜ੍ਹ: ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੀ ਖਾਲਾਪੁਰ ਤਹਿਸੀਲ ਦੇ ਪਿੰਡ ਇਰਸ਼ਾਲਵਾੜੀ ਵਿੱਚ ਜ਼ਮੀਨ ਖਿਸਕਣ ਦੀ ਘਟਨਾ ਸਾਹਮਣੇ ਆਈ ਹੈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਨੇ…

ਰਾਏਗੜ੍ਹ: ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੀ ਖਾਲਾਪੁਰ ਤਹਿਸੀਲ ਦੇ ਪਿੰਡ ਇਰਸ਼ਾਲਵਾੜੀ ਵਿੱਚ ਜ਼ਮੀਨ ਖਿਸਕਣ ਦੀ ਘਟਨਾ ਸਾਹਮਣੇ ਆਈ ਹੈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਨੇ ਵੀਰਵਾਰ ਨੂੰ ਕਿਹਾ ਕਿ ਮਲਬੇ ‘ਚ 100 ਤੋਂ ਜ਼ਿਆਦਾ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਹੁਣ ਤੱਕ ਚਾਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਇਰਸਾਲਵਾੜੀ ਪਿੰਡ ‘ਚ ਜ਼ਮੀਨ ਖਿਸਕਣ ਦੀ ਸੂਚਨਾ ਮਿਲਦੇ ਹੀ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਮੰਤਰੀ ਉਦੈ ਸਾਮੰਤ, ਗਿਰੀਸ਼ ਮਹਾਜਨ, ਦਾਦਾ ਭੂਸੇ ਅਤੇ ਮਹੇਸ਼ ਬਾਲਦੀ ਤੁਰੰਤ ਮੌਕੇ ‘ਤੇ ਪਹੁੰਚ ਗਏ।

NDRF ਨੇ ਦੱਸਿਆ ਕਿ ਦੋ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਖੋਜ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਦੋ ਹੋਰ ਟੀਮਾਂ ਮੁੰਬਈ ਤੋਂ ਰਵਾਨਾ ਹੋ ਗਈਆਂ ਹਨ। ਇਸ ਦੌਰਾਨ ਰਾਏਗੜ੍ਹ ਪੁਲਿਸ ਨੇ ਘਟਨਾ ਤੋਂ ਬਾਅਦ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਹੁਣ ਤੱਕ ਉਨ੍ਹਾਂ ਨੇ ਮੌਕੇ ਤੋਂ 22 ਲੋਕਾਂ ਨੂੰ ਬਚਾ ਲਿਆ ਹੈ ਪਰ ਮਲਬੇ ‘ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ।ਦੱਸਿਆ ਜਾ ਰਿਹਾ ਹੈ ਕਿ ਅਜੇ ਵੀ 30 ਤੋਂ 40 ਪਰਿਵਾਰ ਮਲਬੇ ਹੇਠਾਂ ਦੱਬੇ ਹੋ ਸਕਦੇ ਹਨ। ਇਸ ਦੌਰਾਨ ਲਗਾਤਾਰ ਮੀਂਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਇੱਥੇ ਰਾਹਤ ਕਾਰਜਾਂ ਵਿੱਚ ਦਿੱਕਤਾਂ ਆ ਰਹੀਆਂ ਹਨ।

Leave a Reply

Your email address will not be published. Required fields are marked *