ਗੈਂਗਸਟਰ ਸੁਖਪ੍ਰੀਤ ਬੁੱਢਾ ਤੋਂ ਬਾਅਦ ਪੁਲਿਸ ਨੇ ਚਾਰ ਹੋਰ ਖੁੰਖਾਰ ਗੈਂਗਸਟਰਾਂ ਨੂੰ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪੁਲਿਸ ਨਸ਼ੇ ਤੇ ਅਪਰਾਧਿਕ ਮਾਮਲਿਆਂ ਦੇ ਖਿਲਾਫ ਮੁਹਿੰਮ ਚਲਾਈ  ਹੋਈ ਜਿਸ ਦੇ ਚੱਲਦੇ ਉਹਨਾਂ ਨੇ ਕਈ ਵੱਡੇ-ਵੱਡੇ ਅਪਰਾਧਿਆ ਨੂੰ ਹਿਰਾਸਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪੁਲਿਸ ਨਸ਼ੇ ਤੇ ਅਪਰਾਧਿਕ ਮਾਮਲਿਆਂ ਦੇ ਖਿਲਾਫ ਮੁਹਿੰਮ ਚਲਾਈ  ਹੋਈ ਜਿਸ ਦੇ ਚੱਲਦੇ ਉਹਨਾਂ ਨੇ ਕਈ ਵੱਡੇ-ਵੱਡੇ ਅਪਰਾਧਿਆ ਨੂੰ ਹਿਰਾਸਤ ‘ਚ ਲਿਆ ਹੈ। ਉੱਥੇ ਹੀ ਇਸ ਮੁਹਿੰਮ ਦੌਰਾਨ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ ਫਰੀਦਕੋਟ ‘ਚ ਇਕ ਗੈਂਗ ਦੇ ਚਾਰ ਖੁੰਖਾਰ ਗੈਂਗਸਟਰਾਂ ਨੂੰ ਕਾਬੂ ਕੀਤਾ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਇਕ ਸ਼ੂਗਰ ਮਿਲ ਜੋ ਕਿ ਬੰਦ ਕੀਤੀ ਹੋਈ ਹੈ ਵਿਚ ਇਕਠੇ ਹੋਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਚ ਹਨ।

 ਇਸ ਸੂਚਨਾ ਤੋਂ ਬਾਅਦ ਪੁਲਿਸ ਨੇ ਸ਼ੂਗਰ ਮਿਲ ਚ ਛਾਪਾ ਮਾਰਿਆ। ਇਸ ਛਾਪੇਮਾਰੀ ਦੌਰਾਨ ਪੁਲਿਸ ਨੇ ਚਾਰ ਗੈਂਗਸਟਰਾਂ ਨੂੰ ਹਿਰਾਸਤ ‘ਚ ਲੈ ਲਿਆ। ਜਦਕਿ ਇਹਨਾਂ ਦਾ ਇਕ ਗੈਂਗਸਟਰ ਸਾਥੀ ਫਰਾਰ ਹੋਣ ਚ ਸਫਲ ਹੋਇਆ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਹਨਾਂ ਗੈਂਗਸਟਰਾਂ ਕੋਲੋਂ ਤਿਨ ਪਿਸਤੌਲ ਅਤੇ 31 ਜਿੰਦਾ ਕਾਰਤੂਸ  ਅਤੇ ਕਾਪਾ ਬਰਾਮਦ ਕੀਤਾ ਗਿਆ ਹੈ।

gangster arrest

ਦੱਸਿਆ ਜਾ ਰਿਹਾ ਹੈ ਕਿ ਇਹਨਾਂ ਦੇ ਖਿਲਾਫ ਪਹਿਲਾਂ ਤੋਂ ਹੀ ਕਈ ਮਾਮਲੇ ਦਰਜ ਹਨ। ਜਿਹਨਾਂ ਦੇ ਕਾਰਨ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਲੋੜੀਦਾ ਸੀ। ਫਿਲਹਾਲ ਪੁਲਿਸ ਨੇ ਹਿਰਾਸਤ ਚ ਲਏ ਗਏ ਗੈਂਗਸਟਰਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਫਰਾਰ ਗੈਂਗਸਟਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *