ਭਾਖੜਾ ਨਹਿਰ ‘ਚ ਕਾਰ ਦੇ ਡਿੱਗਣ ਕਾਰਨ ਪਤੀ-ਪਤਨੀ ਸਮੇਤ ਬੱਚਿਆਂ ਦੀ ਹੋਈ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਏ ਦਿਨ ਵਧ ਰਹੇ ਰਫਤਾਰ ਕਾਰਨ ਕਈ ਲੋਕਾਂ ਦੀ ਮੌਤ ਹੋ ਰਹੀ ਹੈ ਇਸੇ ਤਰ੍ਹਾਂ ਦਾ ਇਕ ਹੋਰ ਹਾਦਸਾ ਪਟਿਆਲਾ ਤੋਂ ਸਾਹਮਣੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਏ ਦਿਨ ਵਧ ਰਹੇ ਰਫਤਾਰ ਕਾਰਨ ਕਈ ਲੋਕਾਂ ਦੀ ਮੌਤ ਹੋ ਰਹੀ ਹੈ ਇਸੇ ਤਰ੍ਹਾਂ ਦਾ ਇਕ ਹੋਰ ਹਾਦਸਾ ਪਟਿਆਲਾ ਤੋਂ ਸਾਹਮਣੇ ਆਇਆ ਹੈ। ਦਸ ਦਈਏ ਕਿ ਪਟਿਆਲਾ ਚ ਤੇਜ ਰਫਤਾਰ ਕਾਰ ਭਾਖੜਾ ਨਹਿਰ ਚ ਜਾ ਡਿੱਗੀ ਜਿਸ ਕਾਰਨ ਮੌਕੇ ਤੇ ਹੀ ਚਾਰ ਜਣਿਆਂ ਦੀ ਮੌਤ ਹੋ ਗਈ।

Accident

ਹਾਸਿਲ ਜਾਣਕਾਰੀ ਮੁਤਾਬਿਕ  ਪਟਿਆਲਾ-ਨਾਭਾ ਰੋਡ ਤੋਂ ਲੰਘਦੀ ਭਾਖੜਾ ਨਹਿਰ ਵਿੱਚ ਕਾਰ  ਡਿੱਗ ਗਈ ਜਿਸ ਕਾਰਨ ਕਾਰ ਚ ਮੌਜੂਦ ਚਾਰ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਚਾਰ ਲੋਕਾਂ ਵਿੱਚ ਪਤੀ ਪਤਨੀ ਤੇ ਉਹਨਾਂ ਦੇ ਬੇਟਾ ਬੇਟੀ ਸ਼ਾਮਿਲ ਹਨ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *