ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ ਇਸ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ ਦੇ 4 ਅੱਤਵਾਦੀ ਢੇਰ ਕਰ ਦੇਣ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਲਾਕੇ ‘ਚ ਅਜੇ ਵੀ ਮੁੱਠਭੇੜ ਜਾਰੀ ਹੈ। ਸੁਰੱਖਿਆਂ ਬਲਾਂ ਦੁਆਰਾ ਮੁੱਠਭੇੜ ਦਾ ਮੁੰਹਤੋੜ ਜਵਾਬ ਦਿੱਤਾ ਜਾ ਰਿਹਾ ਹੈ।
ਨਾਲ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੁਠਭੇੜ ‘ਚ ਫੌਜ ਦੇ 3 ਜਵਾਨ ਜ਼ਖਮੀ ਹੋ ਗਏ ਹਨ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਫੌਜ ਵੱਲੋਂ ਪੂਰੇ ਇਲਾਕੇ ‘ਚ ਸਰਚ ਅਪ੍ਰੇਸ਼ਨ ਜਾਰੀ ਹੈ।



