ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ-ਕਸ਼ਮੀਰ ਚ ਸ਼ੌਪੀਆਂ ਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ ਅੱਤਵਾਦੀਆਂ ਦੇ ਨਾਲ ਮੁੱਠਭੇੜ ਦੌਰਾਨ 4 ਅੱਤਵਾਦੀ ਢੇਰ ਕਰ ਦਿੱਤੇ। ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆ ਬਲਾਂ ਨੂੰ ਸ਼ੋਪਿਆ ‘ਚ ਅੱਤਵਾਦੀਆਂ ਦੇ ਹੋਣ ਦੀ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਉਹਨਾਂ ਨੇ ਤਲਾਸ਼ੀ ਮੁਹਿੰਮ ਚਲਾਈ।
ਇਸ ਦੌਰਾਨ ਜਦੋ ਸੁਰੱਖਿਆਂ ਬੱਲਾ ਅੱਤਵਾਦੀਆਂ ਦੇ ਨੇੜੇ ਪਹੁੰਚੇ ਤਾਂ ਉਹਨਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਸੁਰੱਖਿਆਂ ਬਲਾਂ ਨੇ ਅੱਤਵਾਦੀਆਂ ਦੀ ਗੋਲੀਆਂ ਦਾ ਜਵਾਬ ਦਿੰਦੇ ਹੋਏ 4 ਅੱਤਵਾਦੀ ਨੂੰ ਢੇਰ ਕਰ ਦਿੱਤਾ। ਨਾਲ ਹੀ ਉਹਨਾਂ ਨੇ ਅੱਤਵਾਦੀਆਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ। ਫਿਲਹਾਲ ਸੁਰੱਖਿਆਂ ਬਲਾਂ ਹੋਰ ਅੱਤਵਾਦੀਆਂ ਦੀ ਭਾਲ ਕਰ ਰਹੀ ਹੈ।

