ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧੂਰੀ ‘ਚ 4 ਸਾਲਾ ਬੱਚੀ ਨਾਲ ਹੋਏ ਜਬਰ ਜਨਾਹ ਮਾਮਲੇ‘ਤੇ ਪੁਲਸ ਨੂੰ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ | ਕੈਪਟਨ ਨੇ ਸੰਗਰੂਰ ਪੁਲਸ ਤੇਪੰਜਾਬ ਪੁਲਸ ਨੂੰ ਇਕ ਹਫਤੇ ਦਾ ਸਮਾਂ ਦਿੱਤਾ ਹੈ | ਕੈਪਟਨ ਨੇ ਪੁਲਸ ਨੂੰ ਇਕ ਹਫਤੇ ਅੰਦਰ ਬਲਾਤਕਾਰ ਮਾਮਲੇ‘ਚ ਸਕੂਲ ਦੇ ਪ੍ਰਿੰਸੀਪਲ ਸਮੇਤ 4 ਗ੍ਰਿਫਤਾਰ ਲੋਕਾਂ ਖਿਲਾਫ ਜਾਂਚ ਪੂਰੀ ਕਰਨ ਦੇ ਹੁਕਮ ਦਿੱਤੇ ਹਨ |
ਇਸ ਦੇਨਾਲ ਹੀ ਉਨ੍ਹਾਂ ਨੇ ਡਾਇਰੈਕਟਰ ਪ੍ਰੌਸੀਕਿਊਸ਼ਨ ਨੂੰ 4 ਸਾਲਾ ਬੱਚੀ ਨਾਲ ਬਲਾਤਕਾਰ ਮਾਮਲੇ ‘ਚ ਦੋਸ਼ੀਆਂ ਖਿਲਾਫਜਲਦ ਸੁਣਵਾਈ ਕਰਨ ਤੇ ਸਜ਼ਾ ਸੁਨਿਸ਼ਚਿਤ ਕਰਨ ਨੂੰ ਕਿਹਾ ਹੈ |
Watch Video
https://youtu.be/VHeSNL2jEOg
