4 ਸਤੰਬਰ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਯਾਤਰਾ ਦੌਰਾਨ ਇਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਧਿਆਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਸਿੱਖਾਂ ਦੇ ਪਵਿੱਤਰ ਅਸਥਾਨ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ ਜਿਸ ਨੂੰ ਲੈ ਕੇ ਗੁਰਦੁਆਰਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਸਿੱਖਾਂ ਦੇ ਪਵਿੱਤਰ ਅਸਥਾਨ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ ਜਿਸ ਨੂੰ ਲੈ ਕੇ ਗੁਰਦੁਆਰਾ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਵਾਰ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੂੰ ਕੋਰੋਨਾ ਦੇ ਮੱਦੇੇਨਜ਼ਰ ਕਈਂ ਤਰ੍ਹਾਂ ਦੇ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ।

ਮੀਡੀਆ ਰਿਪੋਰਟਾਂ ਅਨੁਸਾਰ ਹੇਮਕੁੰਟ ਸਾਹਿਬ ਦੀ ਯਾਤਰਾ ਵਿਵਸਥਾ ਨੂੰ ਲੈ ਕੇ ਜ਼ਿਲ੍ਹਾ ਦਫਤਰ ਗੋਪੇਸ਼ਵਰ ਵਿਚ ਡੀਐਮ ਐਸ ਭਦੋਰੀਆ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ ਜਿਸ ਵਿਚ ਫੈਸਲਾ ਲਿਆ ਗਿਆ ਹੈ ਕਿ ਹੇਮਕੁੰਟ ਸਾਹਿਬ ਦੀ ਯਾਤਰਾ ਉੱਤੇ ਆਉਣ ਵਾਲੇ ਸ਼ਰਧਾਲੂਆਂ ਨੂੰ 72 ਘੰਟੇ ਪਹਿਲਾਂ ਕੋਵਿਡ ਦਾ ਆਰਟੀਪੀਸੀਆਰ ਟੈਸਟ ਕਰਵਾਉਣ ਲਾਜ਼ਮੀ ਹੋਵੇਗਾ। ਪੀਸੀਆਰ ਟੈਸਟ ਦੀ ਨੈਗੇਟਿਵ ਰਿਪੋਰਟ ਆਉਣ ਵਾਲੇ ਸ਼ਰਧਾਲੂਆਂ ਨੂੰ ਹੀ ਯਾਤਰਾ ਦੀ ਆਗਿਆ ਦਿੱਤੀ ਜਾਵੇਗੀ। ਇਕ ਦਿਨ ਵਿਚ ਕੇਵਲ 200 ਸ਼ਰਧਾਲੂਆਂ ਨੂੰ ਗੋਵਿੰਦਘਾਟ ਤੋਂ ਹੇਮਕੁੰਟ ਸਾਹਿਬ ਜਾਣ ਦੀ ਇਜ਼ਾਜਤ ਹੋਵੇਗੀ। ਵੱਡੀ ਗੱਲ ਇਹ ਹੈ ਕਿ ਕੋਰੋਨਾ ਕਾਰਨ ਇਸ ਵਾਰ ਯਾਤਰਾ ਦੌਰਾਨ ਘੋੜੇ-ਖੱਚਰਾਂ ਦੀ ਵਿਵਸਥਾ ਨਹੀਂ ਹੋਵੇਗੀ। ਇਸ ਲਈ ਡੀਐਮ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਬਾਹਰ ਤੋਂ ਆਉਣ ਵਾਲੇ ਉੱਮਰ ਧਰਾਜ ਦੇ ਸ਼ਰਧਾਲੂਆਂ ਨੂੰ ਯਾਤਰਾ ਉੱਤੇ ਨਾ ਆਉਣ ਦੀ ਸਲਾਹ ਦੇਣ ਲਈ ਕਿਹਾ ਹੈ ਤਾਂ ਜੋ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਯਾਤਰਾ ਵੇਲੇ ਗੁਰਦੁਆਰਾ ਸਾਹਿਬ ਵਿਚ ਸਰੀਰਕ ਦੂਰੀ, ਮਾਸਕ ਪਹਿਨਣਾ ਅਤੇ ਕੋਵਿਡ ਨਾਲ ਜੁੜੇ ਸਾਰੇ ਨਿਯਮਾਂ ਦੀ ਪਾਲਣ ਕਰਨੀ ਜ਼ਰੂਰੀ ਹੋਵੇਗੀ ਜਿਸ ਲਈ ਜ਼ਿਲ੍ਹਾ ਅਧਿਕਾਰੀ ਅਤੇ ਪੁਲਿਸ ਅਧਿਕਾਰੀਆਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਵਾਰ ਯਾਤਰਾ ਦੇ ਦਿਸ਼ਾ-ਨਿਰਦੇਸ਼ਾ ਦਾ ਪ੍ਰਚਾਰ-ਪ੍ਰਸਾਰ ਕਰਨ ਉੱਤੇ ਵੀ ਜ਼ੋਰ ਦੇਣ ਲਈ ਕਿਹਾ ਹੈ।

ਦੱਸ ਦਈਏ ਕਿ ਕੋਰੋਨਾ ਕਾਰਨ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੈਅ ਸਮੇਂ ਤੋਂ ਤਿੰਨ ਮਹੀਨੇ ਬਾਅਦ ਸ਼ੁਰੂ ਹੋ ਰਹੀ ਹੈ। ਹੇਮਕੁੰਟ ਸਾਹਿਬ ਦੇ ਕਪਾਟ 4 ਸਤੰਬਰ ਨੂੰ ਸਵੇਰੇ 10 ਵਜੇ ਖੋਲ੍ਹ ਦਿੱਤੇ ਜਾਣਗੇ। ਯਾਤਰਾ ਲਗਭਗ ਇਕ ਮਹੀਨੇ 5 ਦਿਨ ਤੱਕ ਚੱਲੇਗੀ।

Leave a Reply

Your email address will not be published. Required fields are marked *