ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ‘ਚ ਗਰਮੀ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਹੈ ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਕਾਫੀ ਮੁਸ਼ਕਿਲ ਹੋਇਆ ਪਇਆ ਹੈ। ਗਰਮੀ ਦੇ ਕਾਰਨ ਬਿਹਾਰ ਚ ਲੂ ਲੱਗਣ ਦੇ ਕਾਰਨ 45 ਲੋਕਾਂ ਦੀ ਮੌਤ ਹੋ ਗਈ ਹੈ। ਇਹਨਾਂ ਹੀ ਨਹੀਂ ਅੱਤ ਦੀ ਗਰਮੀ ਦੇ ਕਾਰਨ 100 ਤੋਂ ਵੱਧ ਲੋਕ ਹਸਪਤਾਲ ਦਾਖਿਲ ਹੋਏ ਪਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਮੌਤਾਂ ਔਰੰਗਾਬਾਦ ਗਯਾ ਤੇ ਨਵਾਦਾ ਜਿਲ੍ਹਿਆਂ ਚ ਹੋਈ ਹੈ।
ਜਿੱਥੇ ਤਾਪਮਾਨ 45 ਡਿਗਰੀ ਤੋਂ ਵੀ ਜਿਆਦਾ ਦਰਜ ਕੀਤਾ ਗਿਆ ਹੈ। ਉੱਥੇ ਹੀ ਹਸਪਤਾਲ ਚ ਮਰੀਜਾਂ ਦਾ ਇਲਾਜ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਜਿਲ੍ਹਿਆਂ ਦੇ ਵੱਖ ਵੱਖ ਹਸਪਤਾਲਾਂ ਚ ਮਰੀਜਾਂ ਨੂੰ ਦਾਖਿਲ ਕੀਤਾ ਗਿਆ ਹੈ ਇਹਨਾਂ ਦੀ ਮਰੀਜ਼ਾ ਦੀ ਹਾਲਤ ਲੂ ਲੱਗਣ ਦੇ ਕਾਰਨ ਖਰਾਬ ਹੋਈ ਹੈ।
ਉੱਥੇ ਹੀ ਇਸ ਮਾਮਲੇ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਦੁਖ ਪ੍ਰਗਟ ਕੀਤਾ ਹੈ ਤੇ ਨਾਲ ਹੀ ਪੀੜਤ ਪਰਿਵਾਰਾਂ ਨੂੰ 4 ਲੱਖ ਰੁਪਏ ਦਾ ਮੁਆਵਜਾ ਦੇਣ ਦੀ ਵੀ ਗੱਲ ਆਖੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਲੋਕਾਂ ਨੂੰ ਚਿਤਾਵਨੀ ਜਾਰੀ ਕੀਤੀ ਗਈ ਹੈ ਕਿ ਉਹ ਦੁਪਹਿਰ ਸਮੇਂ ਘਰ ਤੋਂ ਬਾਹਰ ਨਾ ਨਿਕਲਣ ਤੇ ਆਪਣਾ ਤੇ ਆਪਣੇ ਪਰਿਵਾਰ ਦਾ ਧਿਆਨ ਰੱਖਣ।



