ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ‘ਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸੰਘਰਸ਼ ਚੌਥੇ ਦਿਨ ਵੀ ਲਗਾਤਾਰ ਜਾਰੀ ਹੈ। ਦਸ ਦਈਏ ਕਿ ਵਿਦਿਆਰਥੀਆਂ ਨੇ ਇਸ ਸੰਘਰਸ਼ ਦੌਰਾਨ ਪ੍ਰੀਖਿਆ ਦਾ ਵੀ ਬਾਈਕਾਟ ਕਰ ਦਿੱਤਾ ਹੈ।
ਦੱਸਣਯੋਗ ਗੱਲ ਹੈ ਕਿ ਮੈੱਸ ਦਾ ਚੰਗਾ ਖਾਣਾ ਨਾ ਮਿਲਣ ਦੇ ਕਾਰਨ ਤੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਖਿਲਾਫ ਵਿਦਿਆਰਥੀ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਪਿਛਲੇ ਚਾਰ ਦਿਨਾਂ ਤੋ ਵਿਦਿਆਰਥੀ ਇਹ ਪ੍ਰਦਰਸ਼ਨ ਕਰ ਰਹੇ ਹਨ ਇਸ ਤੋਂ ਪਹਿਲਾ 6 ਵਿਦਿਆਰਥੀਆਂ ਨੂੰ ਸਸਪੈਂਡ ਕਰ ਦਿੱਤਾ ਸੀ। ਇਸ ਦੌਰਾਨ ਪੁਲਿਸ ਬਲ ਵੀ ਕਾਫੀ ਗਿਣਤੀ ਚ ਮੌਜੂਦ ਹੈ।


