ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਨਸ਼ੇ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਭਰ ਚ ਇਹ ਮਾਮਲੇ ਥੱਮਣ ਦਾ ਨਾਂ ਨਹੀਂ ਲੈ ਰਿਹਾ ਹੈ। ਜਿਸ ਕਾਰਨ ਆਏ ਦਿਨ ਨਸ਼ੇ ਦੇ ਕਾਰਨ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।
ਇਸੇ ਤਰ੍ਹਾਂ ਹੀ ਪੰਜਾਬ ਦੇ ਵੱਖ-ਵੱਖ ਇਲਾਕੀਆਂ ‘ਚ ਨਸ਼ੇ ਦੀ ਓਵਰਡੋਜ਼ ਦੇ ਕਾਰਨ 5 ਨੌਜਵਾਨਾਂ ਦੀ ਮੌਤ ਹੋ ਗਈ। ਦਸ ਦਈਏ ਕਿ ਮੋਗਾ ਚ 31 ਸਾਲਾਂ ਨੌਜਵਾਨ ਦੀ. ਫਿਰੋਜਪੁਰ ‘ਚ 20, 23 ਤੇ 32 ਸਾਲਾਂ ਨੌਜਵਾਨ ਦੀ ਤੇ ਬਠਿੰਡਾ ਚ 30 ਸਾਲਾਂ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਇਹਨਾਂ ਨੌਜਵਾਨਾਂ ਦੀ ਮੌਤ ਚਿੱਟੇ ਦਾ ਟੀਕਾ ਲਗਾਉਣ ਕਾਰਨ ਹੋਈ ਹੈ। ਇਸ ਪਾਸੇ ਜਿੱਥੇ ਪੰਜਾਬ ਸਰਕਾਰ ਇਹ ਦਾਅਵੇ ਕਰਦੀ ਹੈ ਕਿ ਉਹਨਾਂ ਨੇ ਪੰਜਾਬ ਚ ਨਸ਼ੇ ਦੀ ਕਮਰ ਤੋੜ ਦਿੱਤੀ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਚ ਨਸ਼ੇ ਦੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ।
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਹੁਣ ਨੌਜਵਾਨ ਨਸ਼ੇ ਦੀ ਘਾਟ ਦੇ ਕਾਰਨ ਹੀ ਮੌਤ ਦੇ ਮੁੰਹ ‘ਚ ਜਾ ਰਹੇ ਹਨ। ਪਰ ਪੰਜਾਬ ਅਜੇ ਵੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਹੀ ਨੌਜਵਾਨਾਂ ਦੀ ਮੌਤਾਂ ਹੋ ਰਹੀ ਹੈ। ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਇਸ ਨਸ਼ੇ ਦੇ ਕਾਰਨ ਕਈ ਮਾਵਾਂ ਦੇ ਪੁੱਤਾਂ ਦੀ ਤੇ ਕਈ ਦੇ ਸਿਰਾਂ ਤੋਂ ਪਿਓ ਦਾ ਹੱਥ ਚੱਲਾ ਗਿਆ ਹੈ ਪਰ ਪੰਜਾਬ ਸਰਕਾਰ ਨਸ਼ੇ ਨੂੰ ਖਤਮ ਕਰਨ ਦੇ ਦਾਅਵੇ ਕਰ ਰਹੀ ਹੈ ਜੋ ਕਿ ਇਹਨਾਂ ਮਾਮਲੀਆਂ ਦੇ ਸਾਹਮਣੇ ਆਉਣ ਤੋਂ ਬਾਅਦ ਖੋਖਲੇ ਨਜਰ ਆ ਰਹੇ ਹਨ।


