ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਦਿਹਾੜੇ ਮੌਕੇ ਪੂਰਾ ਵਿਸ਼ਵ ਬਾਬਾ ਨਾਨਕ ਦੇ ਰੰਗ ਚ ਰੰਗਿਆ ਹੋਇਆ ਹੈ। ਇਸ ਵਾਰ ਇਹ ਪ੍ਰਕਾਸ਼ ਦਿਹਾੜਾ ਬਹੁਤ ਹੀ ਖਾਸ ਹੈ ਕਿਉਂਕਿ ਇਸ ਵਾਰ ਨਾਨਕ ਨਾਮ ਲੇਵਾ ਸੰਗਤ ਲਾਂਘੇ ਰਾਹੀ ਕਰਤਾਰਪੁਰ ਸਾਹਿਬ ਜਾ ਸਕੀਆਂ ਹਨ ਤੇ ਬਾਬਾ ਨਾਨਕ ਦੀ ਚਰਨਛੋਹ ਧਰਤੀ ਤੇ ਨਤਮਸਤਕ ਹੋ ਸਕੀਆਂ ਹਨ।
ਦਸ ਦਈਏ ਕਿ ਪ੍ਰਕਾਸ਼ ਦਿਹਾੜੇ ਮੌਕੇ ਸੁਲਤਾਨਪੁਰ ਲੋਧੀ ਵਿਖੇ ਵੱਖ ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਹਰ ਕੋਈ ਇਸ ਪ੍ਰਕਾਸ਼ ਪੁਰਬ ਨੂੰ ਵੱਖਰੇ ਢੰਗ ਨਾਲ ਮਨਾ ਰਿਹਾ ਹੈ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਨਤਮਸਤਕ ਹੋ ਰਹੇ ਹਨ।
ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ ਵੀ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਪੁੱਜ ਰਹੀਆਂ ਹਨ। ਦਸ ਦਈਏ ਕਿ ਹੁਣ ਤੱਕ 25 ਲੱਖ ਤੋਂ ਵੱਧ ਸ਼ਰਧਾਲੂ ਹੁਣ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਚੁੱਕੀਆਂ ਹਨ। ਪਰ ਅਜੇ ਵੀ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਉੱਥੇ ਹੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਵਿਦੇਸ਼ੀ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ।


