ਪਟਿਆਲਾਵਾਸੀਆਂ ਨੇ ਇੰਝ ਕੀਤਾ ਇਲਾਹੀ ਨਗਰ ਕੀਰਤਨ ਦਾ ਸਵਾਗਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਕੌਮਾਂਤਰੀ ਨਗਰ ਕੀਰਤਨ ਦੇਸ਼ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਕੌਮਾਂਤਰੀ ਨਗਰ ਕੀਰਤਨ ਦੇਸ਼ ਦੇ ਵੱਖ ਸੂਬਿਆਂ ਚੋਂ ਹੁੰਦਾ ਹੋਇਆ ਵੱਖ-ਵੱਖ ਸੂਬਿਆਂ ‘ਚ ਜਾ ਰਿਹਾ ਹੈ। ਉੱਥੇ ਹੀ ਇਹ ਨਗਰ ਕੀਰਤਨ ਪੰਜਾਬ ‘ਚ ਦਾਖਿਲ ਹੋ ਗਿਆ ਹੈ ਤੇ ਵੱਖ ਵੱਖ ਇਲਾਕਿਆਂ ‘ਚ ਜਾ ਰਿਹਾ ਹੈ। ਬੀਤੀ ਰਾਤ ਇਲਾਹੀ ਨਗਰ ਕੀਰਤਨ ਪਟਿਆਲਾ ਪਹੁੰਚਿਆ ਜਿੱਥੇ ਸੰਗਤਾਂ ਦੁਆਰਾ ਭਰਵਾਂ ਸੁਆਗਤ ਕੀਤਾ ਗਿਆ।

550th Parkash Purab  ਦਸ ਦਈਏ ਕਿ ਕੌਮਾਂਤਰੀ ਨਗਰ ਕੀਰਤਨ ਪਟਿਆਲਾ ਵਿਖੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਪਹੁੰਚਿਆ। ਇੱਥੇ ਵਿਸ਼ਰਾਮ ਕਰਨ ਤੋਂ ਬਾਅਦ ਨਗਰ ਕੀਰਤਨ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋ ਗਿਆ ਹੈ। ਕਾਬਿਲੇਗੌਰ ਹੈ ਕਿ ਸਗੰਤ ਇਲਾਹੀ ਨਗਰ ਕੀਰਤਨ ਦੇ ਦਰਸ਼ਨ ਕਰ ਆਪਣੀ ਜਿੰਦਗੀ ਨੂੰ ਸਫਲ ਬਣਾ ਰਹੀਆਂ ਹਨ।

550th Parkash Purab

ਇਹ ਇਲਾਹੀ ਨਗਰ ਕੀਰਤਨ 1 ਅਗਸਤ ਨੂੰ ਵਾਹਘਾ ਬਾਰਡਰ ਦੇ ਰਸਤੇ ਭਾਰਤ ‘ਚ ਦਾਖਿਲ ਹੋਇਆ ਸੀ। ਜਿਸ ਤੋਂ ਬਾਅਦ ਹੁਣ ਇਹ ਪੰਜਾਬ ਦੇ ਵੱਖ-ਵੱਖ ਹਿਸਿਆਂ ‘ਚ ਜਾ ਰਿਹਾ ਹੈ ਤੇ ਸੰਗਤਾਂ ਫੁੱਲਾਂ ਦੀ ਵਰਖਾ ਦੇ ਨਾਲ ਇਲਾਹੀ ਨਗਰ ਕੀਰਤਨ ਦਾ ਸਵਾਗਤ ਕਰ ਰਹੀਆਂ ਹਨ।

 

 

Leave a Reply

Your email address will not be published. Required fields are marked *