ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਨਾਮ ਦੇ ਫਤਿਹਵੀਰ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ। ਦਸ ਦਈਏ ਕਿ ਹੁਣ ਤੱਕ ਕਰੀਬ 66 ਘੰਟੇ ਹੋਏ ਗਏ ਹਨ ਪਰ ਪ੍ਰਸ਼ਾਸਨ ਦੇ ਹੱਥ ਅਜੇ ਵੀ ਖਾਲੀ ਹਨ। ਦੱਸਣਯੋਗ ਗੱਲ ਹੈ ਕਿ ਸਥਾਨਕ ਲੋਕਾਂ ਤੇ ਪ੍ਰਸਾਸਨ ਵੱਲੋਂ ਰੈਸਕਿਊ ਆਪਰੇਸ਼ਨ ਲਗਾਤਾਰ ਜਾਰੀ ਹੈ।
150 ਫੁੱਟ ਡੁੱਘੇ ਬੋਰਵੈੱਲ ਚ ਡਿੱਗੇ ਫਤਿਹਵੀਰ ਨੂੰ ਬਾਹਰ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਾਸੂਮ ਨੂੰ ਸਿਲੰਡਰ ਦੇ ਰਾਹੀ ਆਕਸੀਜਨ ਪਹੁੰਚਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਮੌਕੇ ਤੇ ਡਾਕਟਰਾਂ ਦੀ ਟੀਮ ਵੀ ਮੌਜੂਦ ਹੈ। ਜਿਕਰ-ਏ-ਖਾਸ ਹੈ ਕਿ 2 ਸਾਲਾ ਮਾਸੂਮ ਖੇਡਦੇ ਹੋਏ ਬੋਰਵੈੱਲ ਚ ਡਿੱਗ ਜਾਂਦਾ ਹੈ। ਜਿਸ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਫਤਿਹਵੀਰ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤ ਹੈ।

