ਬੰਗਲੌਰ ‘ਚ ਬਿਜਲੀ ਦੇ ਖੰਭੇ ਨਾਲ ਟਕਰਾਈ ਕਾਰ, 7 ਮੌਤਾਂ

ਕਰਨਾਟਕ (ਇੰਟ.)- ਕਰਨਾਟਕ ਵਿਚ ਅੱਜ ਸਵੇਰੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਇਕ ਤੇਜ਼ ਰਫ਼ਤਾਰ ਕਾਰ ਖੰਭੇ ਨਾਲ ਟਕਰਾ ਗਈ। ਇਸ ਹਾਦਸੇ ਵਿਚ 7 ਲੋਕਾਂ ਦੀ…

ਕਰਨਾਟਕ (ਇੰਟ.)- ਕਰਨਾਟਕ ਵਿਚ ਅੱਜ ਸਵੇਰੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਇਕ ਤੇਜ਼ ਰਫ਼ਤਾਰ ਕਾਰ ਖੰਭੇ ਨਾਲ ਟਕਰਾ ਗਈ। ਇਸ ਹਾਦਸੇ ਵਿਚ 7 ਲੋਕਾਂ ਦੀ ਦਰਦਨਾਕ ਮੌਤ ਦੀ ਖ਼ਬਰ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਉਹ ਚਕਨਾਚੂਰ ਹੋ ਗਈ।

ਜਾਣਕਾਰੀ ਮੁਤਾਬਕ ਹਾਦਸਾ ਦੇਰ ਰਾਤ 1-45 ਵਜੇ ਦੇ ਆਸਪਾਸ ਹੋਇਆ। ਇਹ ਹਾਦਸਾ ਬੈਂਗਲੁਰੂ ਸਿਟੀ ਦੇ ਕੋਰਾਮੰਗਲਾ ਵਿਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਔਡੀ ਕਾਰ ਬਹੁਤ ਤੇਜ਼ ਰਫਤਾਰ ਵਿਚ ਸੀ ਅਤੇ ਇਸੇ ਕਾਰਣ ਕਾਰ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਇਸ ਦਰਦਨਾਕ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚੋਂ 6 ਲੋਕਾਂ ਦੀ ਮੌਤ ਤਾਂ ਮੌਕੇ ‘ਤੇ ਹੀ ਹੋ ਗਈ ਸੀ। ਜਦੋਂ ਕਿ ਇਕ ਦੀ ਮੌਤ ਹਸਪਤਾਲ ਲਿਜਾਂਦੇ ਹੋਏ ਰਾਸਤੇ ਵਿਚ ਹੋ ਗਈ। ਹਾਦਸੇ ਵਿਚ ਜਾਨ ਗਵਾਉਣ ਵਾਲਿਆਂ ਵਿਚ 3 ਔਰਤਾਂ ਅਤੇ 4 ਪੁਰਸ਼ ਹਨ।

Leave a Reply

Your email address will not be published. Required fields are marked *