ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਦੇ 150 ਤੋਂ ਵੱਧ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਚੁੱਕਿਆ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 7900 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਜਦਕਿ 1 ਲੱਖ 98 ਹਜਾਰ ਤੋਂ ਜਿਆਦਾ ਲੋਕ ਇਸ ਮਹਾਮਾਰੀ ਨਾਲ ਪੀੜਤ ਪਾਏ ਗਏ ਹਨ। ਕੋਰੋਨਾ ਦੇ ਕਹਿਰ ਕਾਰਨ ਦੁਨੀਆ ਵੀ ਥਮ ਜਿਹੀ ਗਈ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਹੁਣ ਤੱਕ 7,980 ਲੋਕਾਂ ਦੀ ਕੋਰੋਨਾ ਵਾਇਰਸ ਜਾਨ ਲੈ ਚੁੱਕਿਆ ਹੈ। ਜਦਕਿ 1 ਲੱਖ 98 ਹਜਾਰ ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗ ਚੁੱਕੀ ਹੈ। ਹਰ ਨਵੇਂ ਦਿਨ ਇਸ ਮਹਾਮਾਰੀ ਨਾਲ ਪੀੜਤ ਮਰੀਜਾਂ ਦੀ ਗਿਣਤੀ ਅਤੇ ਮੌਤਾਂ ਵਿਚ ਵਾਧਾ ਹੋ ਰਿਹਾ ਹੈ। ਚੀਨ ਵਿਚ ਕੋਰੋਨਾ 3200 ਤੋਂ ਜਿਆਦਾ ਲੋਕਾਂ ਦੀ ਜਾਨ ਲੈ ਚੁੱਕਿਆ ਹੈ ਜਦਕਿ ਚੀਨ ਤੋਂ ਬਾਅਦ ਇਸ ਨੇ ਸੱਭ ਤੋਂ ਜਿਆਦਾ ਕਹਿਰ ਇਟਲੀ ਵਿਚ ਮਚਾਇਆ ਹੈ। ਇਟਲੀ ਵਿਚ ਹੁਣ ਤੱਕ 2500 ਤੋਂ ਵੱਧ ਲੋਕ ਆਪਣੀ ਜਾਨ ਤੋਂ ਹੱਥ ਧੋ ਚੁੱਕੇ ਹਨ। ਜਦਕਿ 31 ਹਜਾਰ ਲੋਕ ਇਸ ਮਹਾਮਾਰੀ ਨਾਲ ਪੀੜਤ ਹਨ। ਉੱਥੇ ਹੀ ਇਸਲਾਮਿਕ ਦੇਸ਼ ਈਰਾਨ ਵਿਚ ਕੋਰੋਨਾ ਵਾਇਰਸ ਨਾਲ ਪੀੜਤ 988 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਸਪੇਨ ਵਿਚ 533 ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਗਵਾ ਬੈਠੇ ਹਨ। ਕੋਰੋਨਾ ਵਾਇਰਸ ਦੇ ਕਹਿਰ ਤੋਂ ਸੁਪਰ ਪਾਵਰ ਅਮਰੀਕਾ ਵੀ ਨਹੀਂ ਬਚ ਸਕਿਆ ਹੈ। ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਪੀੜਤ 110 ਲੋਕਾਂ ਦੀ ਮੌਤ ਹੋ ਚੁੱਕੀ ਹੈ। ਗੱਲ ਜੇਕਰ ਭਾਰਤ ਦੀ ਕੀਤੀ ਜਾਵੇ ਤਾਂ ਇੱਥੇ ਵੀ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤ ਤਿੰਨ ਲੋਕਾਂ ਨੇ ਆਪਣੀ ਜਾਨ ਗਵਾਈ ਹੈ।
ਚੀਨ ਤੋਂ ਬਾਅਦ ਕੋਰੋਨਾ ਵਾਇਰਸ ਦਾ ਸੱਭ ਤੋਂ ਜਿਆਦਾ ਸ਼ਿਕਾਰ ਹੋਏ ਇਟਲੀ ਵਿਚ ਕਰਫਿਊ ਵਰਗੇ ਹਲਾਤ ਬਣੇ ਹੋਏ ਹਨ। ਉੱਥੇ ਲੋਕਾਂ ਵਿਚ ਕੋਰੋਨਾ ਦਾ ਖੋਫ ਇੰਨਾ ਵੱਧ ਚੁੱਕਿਆ ਹੈ ਕਿ ਲੋਕ ਘਰਾਂ ਵਿਚ ਕੈਦ ਹੋਣ ਲਈ ਮਜ਼ਬੂਰ ਹੋ ਗਏ ਹਨ ਜਿਸ ਕਰਕੇ ਸ਼ਹਿਰ ਖਾਲੀ ਪਏ ਹਨ, ਸੜਕਾਂ ਉੱਤੇ ਸਨਾਟਾ ਛਾਇਆ ਹੋਇਆ ਹੈ ਅਤੇ ਬਜ਼ਾਰਾਂ ਵਿਚੋਂ ਰੋਣਕ ਗਾਇਬ ਹੈ।


