ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਚੰਡੀਗੜ੍ਹ ਤੋਂ ਅੰਬਾਲਾ ਜਾਣ ਵਾਲੇ ਯਾਤਰੀਆਂ ਨੂੰ ਕੁਝ ਦਿਨਾਂ ਲਈ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਚੰਡੀਗੜ੍ਹ ਤੋਂ ਅੰਬਾਲਾ ਜਾਣ ਵਾਲੀਆਂ ਕਰੀਬ 8 ਟਰੇਨਾਂ ਨੂੰ ਕੁਝ ਦਿਨਾਂ ਲਈ ਰੱਦ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਰੇਲਵੇ ਸਟੇਸ਼ਨ ਪਲੇਟਫਾਰਮ ਨੰਬਰ 1 ਤੇ ਵਾਸ਼ਬੇਸ਼ਨ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਕਾਰਨ ਰੇਲਵੇ ਵਿਭਾਗ ਨੇ ਇਹ ਫੈਸਲਾ ਲਿਆ ਗਿਆ ਹੈ। ਦੱਸਣਯੋਗ ਗੱਲ ਹੈ ਕਿ ਰੇਲਵੇ ਵਿਭਾਗ ਨੇ 15 ਦਸੰਬਰ ਤੋਂ ਲੈਕੇ 19 ਦਸੰਬਰ ਤੱਕ ਕਰੀਬ 8 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

