ਤਰਨਤਾਰਨ : ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ ਤਰਨਤਾਰਨ ਦੀ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਬਹੁਤ ਹੀ ਧੂਮਧਾਮ ਅਤੇ ਦੇਸ਼ ਭਗਤੀ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮਹੱਤਵਪੂਰਨ ਸਮਾਰੋਹ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਅਰੋੜਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਪੰਡਾਲ ਵਿੱਚ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਤੋਂ ਸ਼ਾਨਦਾਰ ਸਲਾਮੀ ਲਈ ਗਈ।
ਇਸ ਮੌਕੇ ਮੁੱਖ ਮਹਿਮਾਨ ਨੇ ਦੇਸ਼ ਦੀ ਖਾਤੀਰ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਤਹਿ ਦਿਲੋਂ ਨਮਨ ਕੀਤਾ। ਆਪਣੇ ਸੰਬੋਧਨ ਦੌਰਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਜਨ-ਕਲਿਆਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।
ਸੁਤੰਤਰਤਾ ਦਿਵਸ ਦੇ ਇਸ ਮੌਕੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਰਾਹੁਲ ਜੀ ਅਤੇ ਐੱਸ.ਐੱਸ.ਪੀ. ਸਮੇਤ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਾਜ਼ਰੀ ਭਰੀ। ਇਸ ਮੌਕੇ ਪੂਰਾ ਪੰਡਾਲ ਦੇਸ਼ ਭਗਤੀ ਦੇ ਜਜ਼ਬੇ ਨਾਲ ਗੂੰਜ ਉੱਠਿਆ ਅਤੇ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਦੇਸ਼ ਦਿੱਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



