ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਟਾਲਾ ਦੇ ਪਿੰਡ ਮਸਾਨਿਆ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕਠੇ ਹੀ ਕਈ ਬੱਚੇ ਬਿਮਾਰ ਹੋ ਗਏ। ਮਿਲੀ ਜਾਣਕਾਰੀ ਦੇ ਅਨੁਸਾਰ ਕਈ ਬੱਚੇ ਇਕੱਠੇ ਖੇਡ ਰਹੇ ਸੀ ਕਿ ਅਚਾਨਕ ਹੀ ਉਹਨਾਂ ਨੇ ਇਕ ਦਰਖਤ ਤੋਂ ਕੁਝ ਫਲ ਤੋੜ ਕੇ ਖਾ ਲਏ ਜਿਸ ਕਾਰਨ ਉਹਨਾਂ ਦੀ ਸਿਹਤ ਖਰਾਬ ਹੋ ਗਈ।
ਬੱਚਿਆਂ ਦੀ ਗੰਭੀਰ ਹਾਲਤ ਦੇਖਦੇ ਹੋਏ ਉਹਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਦੱਸ ਦਈਏ ਕਿ ਹਸਪਤਾਲ ਵਿੱਚ ਇਲਾਜ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਬੱਚਿਆ ਦੀ ਸਿਹਤ ਨੂੰ ਖਤਰੇ ਤੋਂ ਬਾਹਰ ਹੈ। ਦੂਜੇ ਪਾਸੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।


