ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਬਾਬਾ ਨਾਨਕ ਵਿੱਖੇ ਉਸਾਰੇ ਜਾ ਰਹੇ ਕਰਤਾਰਪੁਰ ਕੋਰੀਡੋਰ ਦਾ ਕੰਮ ਸਿੱਖਾਂ ਦੀਆਂ ਭਾਵਨਾਵਾਂ ਦੇ ਨਾਲ ਜੁੜਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਪਾਕਿਸਤਾਨ ਤੋਂ ਅਜਿਹੀ ਖਬਰ ਸਾਹਮਣੇ ਆ ਰਹੀ ਹੈ ਕਿ ਕਰਤਾਰਪੁਰ ਕੋਰੀਡੋਰ ਦਾ ਕੰਮ 90 ਫੀਸਦੀ ਪੂਰਾ ਹੋ ਚੁੱਕਿਆ ਹੈ।
ਪਰ ਉੱਥੇ ਹੀ ਜੇਕਰ ਭਾਰਤ ਪਾਸੋਂ ਲਾਂਘੇ ਦੇ ਕੰਮ ਨੂੰ ਦੇਖਿਆ ਜਾਵੇ ਤਾਂ ਭਾਰਤ ਚ ਲਾਂਘੇ ਦਾ ਕੰਮ ਅਜੇ ਵੀ ਕਾਫੀ ਪਿਆ ਹੈ। ਲਾਂਘੇ ਦੀ ਸੜ੍ਹਕ ਦਾ ਕੰਮ ਕਰ ਰਹੀ ਕੰਪਨੀ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਲਾਂਘੇ ਦਾ ਕੰਮ ਸਤੰਬਰ ਤੱਕ ਤੈਅ ਸੀਮਾ ਦੇ ਅੰਦਰ ਅੰਦਰ ਮੁਕੰਮਲ ਪੂਰਾ ਹੋ ਜਾਵੇਗਾ।
ਇਸ ਦੇ ਨਾਲ ਕਈ ਕੰਮ ਹੈ ਜਿਸਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ਜਿਸ ਨੂੰ ਤਿੰਨ ਪੜਾਵਾਂ ‘ਚ ਮੁਕੰਮਲ ਕੀਤਾ ਜਾਵੇਗਾ। ਇਸਦੇ ਪਹਿਲਾ ਪੜਾਅ ਚ ਕਾਂਊਂਟਰ ਬਣਾਏ ਜਾਣਗੇ ਤੇ ਨਾਲ ਹੀ ਪਾਰਕਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ।


