ਬਿਸਤ ਦੁਆਬ ਨਹਿਰ ‘ਚ ਪਲਟਿਆ ਤੇਜ਼ ਰਫ਼ਤਾਰ ਟਿੱਪਰ, ਦੋ ਵਿਅਕਤੀਆਂ ਦੀ ਵਾਲ-ਵਾਲ ਬਚੀ ਜਾਨ

ਫਗਵਾੜਾ: ਫਗਵਾੜਾ ਦੇ ਨਜ਼ਦੀਕ ਬਿਸਤ ਦੁਆਬ ਨਹਿਰ ‘ਤੇ ਹਾਦਸਿਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਸਵੇਰੇ ਇੱਕ ਹੋਰ ਭਿਆਨਕ ਹਾਦਸਾ ਵਾਪਰਿਆ ਜਦੋਂ…

High-speed

ਫਗਵਾੜਾ: ਫਗਵਾੜਾ ਦੇ ਨਜ਼ਦੀਕ ਬਿਸਤ ਦੁਆਬ ਨਹਿਰ ‘ਤੇ ਹਾਦਸਿਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਸਵੇਰੇ ਇੱਕ ਹੋਰ ਭਿਆਨਕ ਹਾਦਸਾ ਵਾਪਰਿਆ ਜਦੋਂ ਇੱਕ ਟਿੱਪਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗਿਆ। ਇਸ ਹਾਦਸੇ ਦੌਰਾਨ ਟਿੱਪਰ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਭਾਰੀ ਮਸ਼ੱਕਤ ਤੋਂ ਬਾਅਦ ਸੁਰੱਖਿਅਤ ਬਾਹਰ ਕੱਢ ਲਿਆ।

ਦੂਜੇ ਵਾਹਨ ਨੂੰ ਸਾਈਡ ਦਿੰਦੇ ਸਮੇਂ ਵਾਪਰਿਆ ਹਾਦਸਾ

ਚੌਂਕੀ ਇੰਚਾਰਜ ਪਾਂਸਟਾ, ਏ.ਐੱਸ.ਆਈ. ਮੇਜਰ ਸਿੰਘ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 9 ਵਜੇ ਵਾਪਰਿਆ। ਟਿੱਪਰ ਚਾਲਕ ਹਰਨੇਕ ਸਿੰਘ ਆਪਣੇ ਇੱਕ ਸਾਥੀ ਸਮੇਤ ਮੇਹਟੀਆਣਾ ਵੱਲ ਜਾ ਰਿਹਾ ਸੀ। ਰਸਤੇ ਵਿੱਚ ਸਾਹਮਣੇ ਤੋਂ ਆ ਰਹੇ ਇੱਕ ਹੋਰ ਵਾਹਨ ਨੂੰ ਸਾਈਡ ਦੇਣ ਦੀ ਕੋਸ਼ਿਸ਼ ਕਰਦਿਆਂ ਟਿੱਪਰ ਦਾ ਟਾਇਰ ਨਹਿਰ ਦੇ ਕਿਨਾਰੇ ਨਰਮ ਮਿੱਟੀ ਵਿੱਚ ਧਸ ਗਿਆ, ਜਿਸ ਕਾਰਨ ਟਿੱਪਰ ਸੰਤੁਲਨ ਗੁਆ ਬੈਠਾ ਅਤੇ ਸਿੱਧਾ ਨਹਿਰ ਵਿੱਚ ਜਾ ਪਲਟਿਆ।

ਕ੍ਰੇਨ ਦੀ ਮਦਦ ਨਾਲ ਕੱਢਿਆ ਗਿਆ ਟਿੱਪਰ

ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਨਹਿਰ ਵਿੱਚ ਉਤਰ ਕੇ ਦੋਵਾਂ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਕ੍ਰੇਨ ਦੀ ਮਦਦ ਨਾਲ ਕਈ ਘੰਟਿਆਂ ਦੀ ਜੱਦੋ-ਜਹਿਦ ਤੋਂ ਬਾਅਦ ਟਿੱਪਰ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ।

ਪ੍ਰਸ਼ਾਸਨ ਤੋਂ ਰੇਲਿੰਗ ਲਗਾਉਣ ਦੀ ਮੰਗ

ਇਸ ਮੌਕੇ ਇਕੱਠੇ ਹੋਏ ਲੋਕਾਂ ਵਿੱਚ ਪ੍ਰਸ਼ਾਸਨ ਖਿਲਾਫ ਭਾਰੀ ਰੋਸ ਦੇਖਣ ਨੂੰ ਮਿਲਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਬਿਸਤ ਦੁਆਬ ਨਹਿਰ ਦੇ ਕਿਨਾਰਿਆਂ ‘ਤੇ ਰੇਲਿੰਗ ਨਾ ਹੋਣ ਕਾਰਨ ਇੱਥੇ ਅਕਸਰ ਵਾਹਨ ਨਹਿਰ ਵਿੱਚ ਡਿੱਗਦੇ ਰਹਿੰਦੇ ਹਨ, ਜਿਸ ਕਾਰਨ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਲੋਕਾਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਨਹਿਰ ਦੇ ਕਿਨਾਰਿਆਂ ‘ਤੇ ਜਲਦ ਤੋਂ ਜਲਦ ਮਜ਼ਬੂਤ ਰੇਲਿੰਗ ਲਗਾਈ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 
ਮੁਕੇਰੀਆਂ ‘ਚ ਆਵਾਰਾ ਕੁੱਤਿਆਂ ਦਾ ਕਹਿਰ: ਦੁਕਾਨ ਜਾ ਰਹੀ 10 ਸਾਲਾ ਮਾਸੂਮ ਨੂੰ ਬੁਰੀ ਤਰ੍ਹਾਂ ਨੋਚਿਆ, ਸਰੀਰ ‘ਤੇ ਲੱਗੇ ਕਈ ਟਾਂਕੇ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *