ਸਰਕਾਰ ਦੌਰਾਨ ਹੋਈਆਂ ਬੇਅਦਬੀਆਂ ਲਈ ਸੁਖਬੀਰ ਬਾਦਲ ਨੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ, ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਬੋਲੇ ਮੈਨੂੰ ਮੁਆਫ਼ ਕਰ ਦਿਓ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 103ਵੇਂ ਸਥਾਪਨਾ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ…

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 103ਵੇਂ ਸਥਾਪਨਾ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ 103ਵੇਂ ਸਥਾਪਨਾ ਦਿਵਸ ਨੂੰ ਮਨਾਇਆ।

ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਦੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਮੁਆਫੀ ਮੰਗੀ। ਅੱਜ ਪਾਰਟੀ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਭਾਈ ਗੁਰਬਖਸ਼ ਸਿੰਘ ਜੀ ਵਿਖੇ ਰੱਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਤੇ ਅਕਾਲੀ ਦਲ ਦੀ ਸਰਕਾਰ ਵੇਲੇ ਜੇਕਰ ਕਿਸੇ ਦਾ ਵੀ ਮਨ ਦੁਖੀ ਹੋਇਆ ਹੋਵੇ, ਹਰ ਉਸ ਕਾਰਵਾਈ ਲਈ ਉਹ ਮੁਆਫੀ ਮੰਗਦੇ ਹਨ। ਉਹਨਾਂ ਨੇ ਲੋਕਾਂ ਨੂੰ ਫਿਰ ਅਪੀਲ ਕੀਤੀ ਕਿ ਉਹ ਪੰਥ ਆਪਣੀ ਜਥੇਬੰਦੀ ਅਕਾਲੀ ਦਲ ਨੂੰ ਮਜ਼ਬੂਤ ਕਰਨ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੈਨੂੰ ਮੌਕਾ ਮਿਲੇ ਬੇਅਦਬੀਆਂ ਕਰਨ ਵਾਲਿਆ ਨੂੰ ਸਜਾਵਾਂ ਦੇਵਾਗੇ ਅਤੇ ਪੂਰਾ ਇਨਸਾਫ ਕਰਾਂਗੇ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਪਾਰਟੀ ਤੋਂ ਜੋ ਵੀ ਗਲਤੀ ਹੋਈ ਹੈ ਉਸ ਲਈ ਮੁਆਫੀ ਮੰਗਦੇ ਹਾਂ।

Leave a Reply

Your email address will not be published. Required fields are marked *