ਵਿਆਹ ਤੋਂ ਕੁਝ ਦਿਨ ਪਹਿਲਾਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਹਿਲਾ ‘ਤੇ ਤੰਗ-ਪ੍ਰੇਸ਼ਾਨ ਕਰਨ ਦੇ ਇਲਜ਼ਾਮ

ਨਕੋਦਰ : ਨਕੋਦਰ ਦੇ ਨਜ਼ਦੀਕੀ ਇਲਾਕੇ ਬਗਿਆੜਪੁਰਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 36 ਸਾਲਾ ਨੌਜਵਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ…

ਨਕੋਦਰ ਦੇ ਨਜ਼ਦੀਕੀ ਇਲਾਕੇ ਬਗਿਆੜਪੁਰਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 36 ਸਾਲਾ ਨੌਜਵਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ

ਨਕੋਦਰ : ਨਕੋਦਰ ਦੇ ਨਜ਼ਦੀਕੀ ਇਲਾਕੇ ਬਗਿਆੜਪੁਰਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 36 ਸਾਲਾ ਨੌਜਵਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਮੌਤ ਨੂੰ ਗਲੇ ਲਗਾ ਲਿਆ ਗਿਆ। ਮ੍ਰਿਤਕ ਦੀ ਪਛਾਣ ਪਰਵਿੰਦਰ ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ ‘ਤੇ ਇੱਕ ਮਹਿਲਾ ਤੋਂ ਤੰਗ ਆ ਕੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਖ਼ੁਸ਼ੀਆਂ ਵਾਲੇ ਘਰ ਵਿੱਚ ਵਿਛੇ ਸੱਥਰ: 24 ਤਰੀਕ ਨੂੰ ਹੋਣਾ ਸੀ ਵਿਆਹ

ਪਰਿਵਾਰਕ ਮੈਂਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਪਰਵਿੰਦਰ ਦਾ ਵਿਆਹ ਆਉਣ ਵਾਲੀ 24 ਤਰੀਕ ਨੂੰ ਹੋਣਾ ਨਿਯਤ ਹੋਇਆ ਸੀ। ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਚਾਰੇ ਪਾਸੇ ਖ਼ੁਸ਼ੀ ਦਾ ਮਾਹੌਲ ਸੀ। ਪਰ ਇਸੇ ਦੌਰਾਨ ਇੱਕ ਮਹਿਲਾ ਵੱਲੋਂ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਹ ਕਾਫੀ ਮਾਨਸਿਕ ਦਬਾਅ ਵਿੱਚ ਸੀ। ਇਸੇ ਨਾਮੋਸ਼ੀ ਦੇ ਚੱਲਦਿਆਂ ਉਸ ਨੇ ਅਜਿਹਾ ਖ਼ੌਫ਼ਨਾਕ ਕਦਮ ਚੁੱਕ ਲਿਆ।

ਪਰਿਵਾਰ ਨੇ ਲਗਾਈ ਇਨਸਾਫ਼ ਦੀ ਗੁਹਾਰ

ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਵਾਰਸਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਰਵਿੰਦਰ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੀ ਮਹਿਲਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਨਕੋਦਰ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

ਬਿਹਾਰ ਦੀ ਵਿਧਾਇਕਾ ਤੇ ਮਸ਼ਹੂਰ ਗਾਇਕਾ ਮੈਥਲੀ ਠਾਕੁਰ ਪਿੰਡ ਪੀਰੋ ਵਾਲੀ ਨਤਮਸਤਕ, ਕੀਰਤਨ ਰਾਹੀਂ ਬਿਖੇਰੇ ਇਲਾਹੀ ਰੰਗ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *