ਚੰਡੀਗੜ੍ਹ: ਪੰਜਾਬ ਵਿੱਚ ਠੰਢ ਦਾ ਕਹਿਰ ਜਾਰੀ ਹੈ। ਹੁਣ ਠੰਢ ਕਾਰਨ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲੀ ਬੱਚਿਆਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ
ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਹੁਕਮ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਜਾਰੀ ਕੀਤਾ ਹੈ। ਦੱਸ ਦਈਏ ਕਿ ਪੰਜਾਬ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਜਦੋਂ ਕਿ 6 ਹਜ਼ਾਰ ਦੇ ਕਰੀਬ ਨਿੱਜੀ ਸਕੂਲ ਹਨ। ਇਹਨਾਂ ਵਿੱਚ 40 ਲੱਖ ਤੋਂ ਜਿਆਦਾ ਬੱਚੇ ਪੜ੍ਹਾਈ ਕਰਦੇ ਹਨ।

