ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੀ ਯਾਦ ਵਿਚ ਮਨਾਏ ਜਾਂਦੇ ਵੀਰ ਬਾਲ ਦਿਵਸ ’ਤੇ ਦਿੱਲੀ ਦੇ ਭਾਰਤ ਮੰਡਪਮ ਵਿਚ ਹੋਏ ਸਮਾਗਮ ਵਿਚ ਸ਼ਾਮਲ ਹੋਏ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਸਾਹਿਬਾਨ ਦੀਆਂ ਕੁਰਬਾਨੀਆ ਨੂੰ ਭੁਲਾਇਆ ਨਹੀ ਜਾ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਜਦੋਂ ਆਪਣੀ ਵਿਰਾਸਤ ਨੂੰ ਯਾਦ ਰੱਖਿਆ ਜਾਂਦਾ ਹੈ ਤਾਂ ਉਦੋ ਰਾਸ਼ਟਰ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਦਾ ਕਹਿਣਾ ਵਿਸ਼ਵ ਵਿੱਚ ਭਾਰਤ ਦੀ ਵਿਰਾਸਤ ਬੜੀ ਅਮੀਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਰਥ ਵਿਵਸਥਾ ਜਾਂ ਕਿਸੇ ਵੀ ਖੇਤਰ ਹੋਵੇ ਭਾਰਤ ਨਵੀਂ ਬੁਲੰਦੀ ਵੱਲ ਜਾ ਰਿਹਾ ਹੈ।



