ਪਟਿਆਲਾ ‘ਚ SIT ਸਾਹਮਣੇ ਪੇਸ਼ ਹੋਏ ਬਿਕਰਮ ਮਜੀਠੀਆ

ਪਟਿਆਲਾ: ਐਨਡੀਪੀਸੀ ਮਾਮਲੇ ‘ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਪਟਿਆਲਾ ‘ਚ ਐਸਆਈਟੀ ਸਾਹਮਣੇ ਪੇਸ਼ ਹੋਏ ਹਨ। ਐਸਆਈਟੀ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ…

ਪਟਿਆਲਾ: ਐਨਡੀਪੀਸੀ ਮਾਮਲੇ ‘ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਪਟਿਆਲਾ ‘ਚ ਐਸਆਈਟੀ ਸਾਹਮਣੇ ਪੇਸ਼ ਹੋਏ ਹਨ। ਐਸਆਈਟੀ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਿਛਲੀ ਵਾਰ ਉਹ 18 ਦਸੰਬਰ ਨੂੰ ਪੇਸ਼ ਹੋਏ ਸਨ ਅਤੇ ਐਸਆਈਟੀ ਵੱਲੋਂ ਉਨ੍ਹਾਂ ਕੋਲੋਂ 7 ਘੰਟੇ ਪੁੱਛਗਿੱਛ ਕੀਤਾ ਸੀ। 

ਐਸਆਈਟੀ ਨੇ ਦੁਬਾਰਾ 30 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾ ਰਹੀ ਕੀਤੇ ਸਨ। ਸਿੱਟ ਦੇ ਅੱਗੇ ਪੇਸ਼ ਹੋਣ ਤੋਂ ਪਹਿਲਾਂ ਅਕਾਲੀ ਦਲ ਦੀ ਤਰਫ ਤੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ ਜਿਸ ਵਿੱਚ ਉਹਨਾਂ ਨੇ ਇੱਕ ਖਦਸਾ ਜਤਾਇਆ ਸੀ ਕਿ ਕੱਲ ਉਨ੍ਹਾਂ ਦੀ ਗ੍ਰਿਫਤਾਰੀ ਹੋ ਸਕਦੀ ਹੈ। ਇਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸੀ ਕਿ ਬਿਕਰਮ ਮਜੀਠੀਆ ਐਸਆਈਟੀ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ, ਪਰ ਅੱਜ ਬਿਕਰਮ ਮਜੀਠੀਆ ਸਿੱਟ ਦੇ ਅੱਗੇ ਪੇਸ਼ ਹੋਏ ਹਨ।

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਂਗਰਸ ਪਾਰਟੀ ਦੀ ਚਰਨਜੀਤ ਚੰਨੀ ਸਰਕਾਰ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਮੋਹਾਲੀ ਵਿੱਚ ਦਰਜ ਕੀਤਾ ਗਿਆ ਸੀ। ਐਸਆਈਟੀ ਨੇ ਉਨ੍ਹਾਂ ਨੂੰ 11 ਦਸੰਬਰ ਨੂੰ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਸਨ।

Leave a Reply

Your email address will not be published. Required fields are marked *