ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਦੀ ਨਿਗਰਾਨੀ ਹੇਠ ਰਹਿਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਇਸ ਕਾਰਨ ਵਜੋਂ ਹੋਏ ਸੀ ਹਸਪਤਾਲ ‘ਚ ਭਰਤੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਾਹ ਲੈਣ ਵਿੱਚ ਕੁਝ ਤਕਲੀਫ਼ ਤੇ ਬਹੁਤ ਜ਼ਿਆਦਾ ਥਕਾਵਟ ਮਹਿਸੂਸ ਹੋ ਰਹੀ ਸੀ। ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਹਸਪਤਾਲ ਵਿੱਚ ਉਹਨਾਂ ਨੂੰ ਭਰਤੀ ਕੀਤਾ ਗਿਆ ਅਤੇ ਉਹਨਾਂ ਦੇ ਕੁਝ ਟੈਸਟ ਕੀਤੇ ਗਏ। ਜਿਸ ਤੋਂ ਬਾਅਦ ਉਹਨਾਂ ਨੂੰ ਕੁਝ ਦਿਨਾਂ ਲਈ ਉਹਨਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ। ਹੁਣ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।
ਐਤਵਾਰ ਤੋਂ ਚੱਲ ਰਿਹਾ ਸੀ ਇਲਾਜ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪਹਿਲੀ ਵਾਰ ਐਤਵਾਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਸੋਮਵਾਰ ਨੂੰ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਮੋਗਾ ਰੈਲੀ ਵਿੱਚ ਵੀ ਸ਼ਿਰਕਤ ਕੀਤੀ ਸੀ। ਰੈਲੀ ਤੋਂ ਵਾਪਸ ਆਉਣ ਮਗਰੋਂ ਉਨ੍ਹਾਂ ਨੂੰ ਦੁਬਾਰਾ ਜਾਂਚ ਲਈ ਹਸਪਤਾਲ ਵਿੱਚ ਰੱਖਿਆ ਗਿਆ ਸੀ। ਡਾਕਟਰਾਂ ਨੇ ਕਿਸੇ ਵੀ ਤਰ੍ਹਾਂ ਦਾ ਜੋਖਮ ਨਾ ਲੈਂਦੇ ਹੋਏ ਉਨ੍ਹਾਂ ਨੂੰ ਕੁਝ ਹੋਰ ਸਮਾਂ ਆਪਣੀ ਦੇਖ-ਰੇਖ ਵਿੱਚ ਰੱਖਣ ਦਾ ਫੈਸਲਾ ਕੀਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Gold – silver Price: ਚਾਂਦੀ 2.45 ਲੱਖ ਦੇ ਪਾਰ, ਸੋਨਾ 1.55 ਲੱਖ ਰੁਪਏ ‘ਤੇ ਪਹੁੰਚਿਆ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



