‘Voice of Punjab’ ‘ਚ Rishi Rashpal ਨੇ ਗੱਡੇ ਝੰਡੇ: ਕੋਟਕਪੂਰਾ ਪਹੁੰਚਣ ‘ਤੇ ਹੋਇਆ ਭਰਵਾਂ ਸਵਾਗਤ, ਸਪੀਕਰ ਸੰਧਵਾਂ ਨੇ ਵੀ ਦਿੱਤੀ ਵਧਾਈ

ਕੋਟਕਪੂਰਾ: ਗਾਇਕੀ ਦੇ ਖੇਤਰ ਵਿੱਚ ਵੱਡੀ ਮੱਲਾਂ ਮਾਰਨ ਤੋਂ ਬਾਅਦ ਕੋਟਕਪੂਰਾ ਦੇ ਨੌਜਵਾਨ ਗਾਇਕ Rishi Rashpal ਦਾ ਅੱਜ ਆਪਣੇ ਜੱਦੀ ਸ਼ਹਿਰ ਪਰਤਣ ‘ਤੇ ਸ਼ਾਨਦਾਰ ਸਵਾਗਤ…

ਗਾਇਕੀ ਦੇ ਖੇਤਰ ਵਿੱਚ ਵੱਡੀ ਮੱਲਾਂ ਮਾਰਨ ਤੋਂ ਬਾਅਦ ਕੋਟਕਪੂਰਾ ਦੇ ਨੌਜਵਾਨ ਗਾਇਕ Rishi Rashpal ਦਾ ਅੱਜ ਆਪਣੇ ਜੱਦੀ ਸ਼ਹਿਰ ਪਰਤਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।

ਕੋਟਕਪੂਰਾ: ਗਾਇਕੀ ਦੇ ਖੇਤਰ ਵਿੱਚ ਵੱਡੀ ਮੱਲਾਂ ਮਾਰਨ ਤੋਂ ਬਾਅਦ ਕੋਟਕਪੂਰਾ ਦੇ ਨੌਜਵਾਨ ਗਾਇਕ Rishi Rashpal ਦਾ ਅੱਜ ਆਪਣੇ ਜੱਦੀ ਸ਼ਹਿਰ ਪਰਤਣ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਰਿਸ਼ੀ ਰਸ਼ਪਾਲ ਨੇ ਪ੍ਰਸਿੱਧ ਸਿੰਗਿੰਗ ਰਿਐਲਿਟੀ ਸ਼ੋਅ ‘ਵੋਇਸ ਆਫ ਪੰਜਾਬ’ ਵਿੱਚ ਸੈਕਿੰਡ ਰਨਰ-ਅੱਪ ਰਹਿ ਕੇ ਨਾ ਸਿਰਫ਼ ਆਪਣੇ ਮਾਪਿਆਂ ਦਾ, ਸਗੋਂ ਪੂਰੇ ਕੋਟਕਪੂਰਾ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ। ਇਸ ਖੁਸ਼ੀ ਦੇ ਮੌਕੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਆਮ ਲੋਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਅਭਿਨੰਦਨ ਕੀਤਾ ਗਿਆ।

ਵਿਧਾਨ ਸਭਾ ਸਪੀਕਰ ਨੇ ਕੀਤੀ ਸ਼ਲਾਘਾ

ਨੌਜਵਾਨ ਗਾਇਕ ਦਾ ਹੌਸਲਾ ਵਧਾਉਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਰਿਸ਼ੀ ਰਸ਼ਪਾਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਨੇਕਾਂ ਪ੍ਰਤਿਭਾਸ਼ਾਲੀ ਕਲਾਕਾਰਾਂ ਨੂੰ ਪਿੱਛੇ ਛੱਡ ਕੇ ਇਹ ਮੁਕਾਮ ਹਾਸਲ ਕਰਨਾ ਬਹੁਤ ਮਾਣ ਵਾਲੀ ਗੱਲ ਹੈ। ਸੰਧਵਾਂ ਨੇ ਕਿਹਾ ਕਿ ਰਿਸ਼ੀ ਦਾ ਪਰਿਵਾਰ ਇਲਾਕੇ ਦਾ ਸਤਿਕਾਰਤ ਪਰਿਵਾਰ ਹੈ ਅਤੇ ਰਿਸ਼ੀ ਦੀ ਇਹ ਸਫ਼ਲਤਾ ਦੂਜੇ ਨੌਜਵਾਨਾਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ।

ਪ੍ਰਸ਼ੰਸਕਾਂ ਅਤੇ ਸ਼ਹਿਰ ਵਾਸੀਆਂ ਦਾ ਜਤਾਇਆ ਧੰਨਵਾਦ

ਆਪਣੇ ਸਵਾਗਤ ਤੋਂ ਉਤਸ਼ਾਹਿਤ ਰਿਸ਼ੀ ਰਸ਼ਪਾਲ ਅਤੇ ਉਨ੍ਹਾਂ ਦੇ ਪਿਤਾ ਗੁਰਸੇਵਕ ਸਿੰਘ ਨੇ ਸ਼ਹਿਰ ਵਾਸੀਆਂ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਮਿਲੇ ਪਿਆਰ ਤੇ ਸਤਿਕਾਰ ਲਈ ਸਾਰਿਆਂ ਦਾ ਤਹਿ ਦਿਲੋਂ ਸ਼ੁਕਰੀਆ ਅਦਾ ਕੀਤਾ। ਰਿਸ਼ੀ ਨੇ ਕਿਹਾ ਕਿ ਲੋਕਾਂ ਦੀਆਂ ਦੁਆਵਾਂ ਅਤੇ ਸਮਰਥਨ ਸਦਕਾ ਹੀ ਉਹ ਅੱਜ ਇਸ ਮੁਕਾਮ ‘ਤੇ ਪਹੁੰਚ ਸਕਿਆ ਹੈ।

ਸਮਾਜ ਸੇਵੀ ਸੰਸਥਾਵਾਂ ਵਿੱਚ ਵੀ ਖੁਸ਼ੀ ਦੀ ਲਹਿਰ

ਇਸ ਮੌਕੇ ਸਮਾਜ ਸੇਵੀ ਨਰਿੰਦਰ ਬੇਹਰ ਨੇ ਵੀ ਰਿਸ਼ੀ ਦੀ ਕਾਮਯਾਬੀ ‘ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਅਜਿਹੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਰਿਸ਼ੀ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਮਿਹਨਤ ਅਤੇ ਜਜ਼ਬਾ ਹੋਵੇ ਤਾਂ ਵੱਡੀਆਂ ਮੰਜ਼ਿਲਾਂ ਸਰ ਕੀਤੀਆਂ ਜਾ ਸਕਦੀਆਂ ਹਨ। ਪੂਰੇ ਸ਼ਹਿਰ ਵਿੱਚ ਜਸ਼ਨ ਦਾ ਮਾਹੌਲ ਹੈ ਅਤੇ ਹਰ ਕੋਈ ਇਸ ਨੌਜਵਾਨ ਸਿਤਾਰੇ ਦੇ ਉੱਜਵਲ ਭਵਿੱਖ ਦੀ ਕਾਮਨਾ ਕਰ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

Ludhiana Fraud : ਅਮਰੀਕਾ ਭੇਜਣ ਦੇ ਨਾਂ ‘ਤੇ 25 ਲੱਖ ਦੀ ਠੱਗੀ: ਪੁਲਿਸ ਨੇ 4 ਖਿਲਾਫ਼ ਦਰਜ ਕੀਤਾ ਮੁਕੱਦਮਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *