ਚੰਡੀਗੜ੍ਹ/ਕਪੂਰਥਲਾ, 8 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇੱਕ ਕਾਰਵਾਈ ਵਿੱਚ, ਕਪੂਰਥਲਾ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਦੇਸੀ 7.65 ਐਮਐਮ ਪਿਸਤੌਲ ਬਰਾਮਦ ਕੀਤੇ ਹਨ, ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਜੇ ਕੁਮਾਰ ਵਜੋਂ ਹੋਈ ਹੈ, ਜੋ ਕਿ ਜਲੰਧਰ ਦੇ ਪਿੰਡ ਮਹਿਰਾਜਵਾਲਾ ਦਾ ਰਹਿਣ ਵਾਲਾ ਹੈ ਅਤੇ 17 ਸਾਲਾ ਨਾਬਾਲਗ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਫਿਲੀਪੀਨਜ਼ ਅਤੇ ਯੂਏਈ ਵਿੱਚ ਰਹਿਣ ਵਾਲੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਖਰੀਦੇ ਸਨ ਅਤੇ ਉਨ੍ਹਾਂ ਨੂੰ ਅਪਰਾਧਿਕ ਗਿਰੋਹਾਂ ਨੂੰ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੀ ਵਰਤੋਂ ਖੇਤਰ ਵਿੱਚ ਗੋਲੀਬਾਰੀ ਅਤੇ ਜਬਰੀ ਵਸੂਲੀ ਦੀਆਂ ਗਤੀਵਿਧੀਆਂ ਲਈ ਕੀਤੀ ਜਾਣੀ ਸੀ।
ਕਪੂਰਥਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗੌਰਵ ਤੂਰਾ ਨੇ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਭਰੋਸੇਯੋਗ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਅਜੈ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਬਾਅਦ ਉਸ ਦੇ 17 ਸਾਲਾ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ ਹਨ।
ਐਸਐਸਪੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੱਧ ਪ੍ਰਦੇਸ਼ ਵਿੱਚ ਅਣਪਛਾਤੇ ਵਿਅਕਤੀ ਤੋਂ 87000 ਰੁਪਏ ਦੀ ਕੀਮਤ ‘ਤੇ ਹਥਿਆਰ ਖਰੀਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨੈੱਟਵਰਕ ਨੂੰ ਪੂਰੀ ਤਰ੍ਹਾਂ ਬੇਨਕਾਬ ਕੀਤਾ ਜਾ ਸਕੇ।
ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਦਰ ਕਪੂਰਥਲਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 25 ਮਿਤੀ 2/2/2026 ਦਰਜ ਕੀਤੀ ਗਈ ਸੀ।
ਹੋਰ ਖ਼ਬਰਾਂ ਜਾਣੋ-
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ



