Hukamnama Sri Darbar Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-March-2026

Hukamnama Sri Darbar Sahib: ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ…

Hukamnama Sri Darbar Sahib

Hukamnama Sri Darbar Sahib:

ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਪੰਜਾਬੀ ਵਿਆਖਿਆ

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

ਹੋਰ ਖ਼ਬਰਾਂ ਪੜ੍ਹੋ—

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 – ਫਰਨੀਚਰ ਅਤੇ ਪਲਾਈ ਉਦਯੋਗ ‘ਤੇ ਸੈਸ਼ਨ

ਹੋਰ ਅੱਪਡੇਟ ਲਈ LIVING INDIA NEWS ਨਾਲ ਜੁੜੇ ਰਹੋ—24/7 LIVE

Leave a Reply

Your email address will not be published. Required fields are marked *