ਲੁਧਿਆਣਾ ਵਾਸੀਆਂ ਲਈ ਵੱਡੀ ਖੁਸ਼ਖਬਰੀ: 15 ਮਈ ਤੋਂ ਹਲਵਾਰਾ ਏਅਰਪੋਰਟ ਤੋਂ ਉੱਡਣਗੇ ਜਹਾਜ਼; ਉਦਯੋਗਿਕ ਖੇਤਰ ਨੂੰ ਮਿਲੇਗਾ ਹੁਲਾਰਾ

ਲੁਧਿਆਣਾ: ਲੁਧਿਆਣਾ ਦੇ ਉਦਯੋਗਪਤੀਆਂ ਅਤੇ ਆਮ ਲੋਕਾਂ ਦਾ ਲੰਬੇ ਸਮੇਂ ਦਾ ਇੰਤਜ਼ਾਰ ਹੁਣ ਖ਼ਤਮ ਹੋਣ ਜਾ ਰਿਹਾ ਹੈ। ਆਉਣ ਵਾਲੀ 15 ਮਈ ਤੋਂ ਹਲਵਾਰਾ ਇੰਟਰਨੈਸ਼ਨਲ…

ਲੁਧਿਆਣਾ ਦੇ ਉਦਯੋਗਪਤੀਆਂ ਅਤੇ ਆਮ ਲੋਕਾਂ ਦਾ ਲੰਬੇ ਸਮੇਂ ਦਾ ਇੰਤਜ਼ਾਰ ਹੁਣ ਖ਼ਤਮ ਹੋਣ ਜਾ ਰਿਹਾ ਹੈ। ਆਉਣ ਵਾਲੀ 15 ਮਈ ਤੋਂ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ

ਲੁਧਿਆਣਾ: ਲੁਧਿਆਣਾ ਦੇ ਉਦਯੋਗਪਤੀਆਂ ਅਤੇ ਆਮ ਲੋਕਾਂ ਦਾ ਲੰਬੇ ਸਮੇਂ ਦਾ ਇੰਤਜ਼ਾਰ ਹੁਣ ਖ਼ਤਮ ਹੋਣ ਜਾ ਰਿਹਾ ਹੈ। ਆਉਣ ਵਾਲੀ 15 ਮਈ ਤੋਂ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਤੋਂ ਹਵਾਈ ਉਡਾਣਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਅਹਿਮ ਪ੍ਰਾਪਤੀ ਨੂੰ ਲੈ ਕੇ ਜ਼ਿਲ੍ਹਾ ਵਾਸੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਪੰਜਾਬ ਸਰਕਾਰ ਦੇ ਯਤਨਾਂ ਨੂੰ ਲੱਗਿਆ ਬੂਰ

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਇੰਡਸਟਰੀ ਸੈੱਲ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਨੇ ਇਸ ਸ਼ੁਰੂਆਤ ਦਾ ਸਿਹਰਾ ਪੰਜਾਬ ਸਰਕਾਰ ਅਤੇ ਖਾਸ ਕਰਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਸਿਰ ਬੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਲਵਾਰਾ ਏਅਰਪੋਰਟ ਉਸੇ ਲੜੀ ਦਾ ਇੱਕ ਅਹਿਮ ਹਿੱਸਾ ਹੈ।

ਸੰਜੀਵ ਅਰੋੜਾ ਦੇ ਯਤਨਾਂ ਦੀ ਸ਼ਲਾਘਾ

ਜਤਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਜ ਸਭਾ ਮੈਂਬਰ ਰਹਿੰਦੇ ਹੋਏ ਇਸ ਪ੍ਰੋਜੈਕਟ ਨੂੰ ਪੂਰਾ ਕਰਵਾਉਣ ਲਈ ਕੇਂਦਰ ਅਤੇ ਰਾਜ ਪੱਧਰ ‘ਤੇ ਵੱਡੇ ਉਪਰਾਲੇ ਕੀਤੇ ਸਨ। ਉਨ੍ਹਾਂ ਦੇ ਲਗਾਤਾਰ ਫਾਲੋ-ਅਪ ਅਤੇ ਨਿੱਜੀ ਦਿਲਚਸਪੀ ਸਦਕਾ ਹੀ ਅੱਜ ਲੁਧਿਆਣਾ ਵਾਸੀਆਂ ਨੂੰ ਇਹ ਵੱਡੀ ਸੌਗਾਤ ਮਿਲਣ ਜਾ ਰਹੀ ਹੈ।

ਕਾਰੋਬਾਰ ਅਤੇ ਆਰਥਿਕਤਾ ਤੇ ਪਵੇਗਾ ਹਾਂ ਪੱਖੀ ਪ੍ਰਭਾਵ

ਇਸ ਏਅਰਪੋਰਟ ਦੇ ਚਾਲੂ ਹੋਣ ਨਾਲ ਲੁਧਿਆਣਾ ਦੀ ਇੰਡਸਟਰੀ ਨੂੰ ਵੱਡਾ ਫਾਇਦਾ ਮਿਲਣ ਦੀ ਉਮੀਦ ਹੈ। ਚੇਅਰਮੈਨ ਖੰਗੂੜਾ ਅਨੁਸਾਰ ਵਪਾਰੀਆਂ ਨੂੰ ਹੁਣ ਦਿੱਲੀ ਜਾਂ ਚੰਡੀਗੜ੍ਹ ਦੇ ਹਵਾਈ ਅੱਡਿਆਂ ‘ਤੇ ਨਿਰਭਰ ਨਹੀਂ ਰਹਿਣਾ ਪਵੇਗਾ। ਹਵਾਈ ਸੰਪਰਕ ਵਧਣ ਨਾਲ ਜ਼ਿਲ੍ਹੇ ਵਿੱਚ ਨਵੇਂ ਨਿਵੇਸ਼ਕਾਂ ਦੇ ਆਉਣ ਦੀਆਂ ਸੰਭਾਵਨਾਵਾਂ ਵਧਣਗੀਆਂ। ਇਸ ਨਾਲ ਸਥਾਨਕ ਕਾਰੋਬਾਰ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਇਹ ਏਅਰਪੋਰਟ ਲੁਧਿਆਣਾ ਦੇ ਵਿਕਾਸ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ ਅਤੇ ਪੰਜਾਬ ਦੀ ਆਰਥਿਕਤਾ ਨੂੰ ਨਵੀਂਆਂ ਉਚਾਈਆਂ ‘ਤੇ ਲੈ ਕੇ ਜਾਵੇਗਾ।

Leave a Reply

Your email address will not be published. Required fields are marked *