ਅੰਮ੍ਰਿਤਸਰ ‘ਚ ਦਿਲ ਦਹਿਲਾਉਣ ਵਾਲੀ ਘਟਨਾ: ਮਾਮੂਲੀ ਵਿਵਾਦ ਨੇ ਲਈ ਦੁਕਾਨਦਾਰ ਦੀ ਜਾਨ, ਗੋਲੀ ਲੱਗਣ ਨਾਲ ਮੌਤ

ਅੰਮ੍ਰਿਤਸਰ : ਇਨਸਾਨ ਬਣ ਰਿਹਾ ਹੈਵਾਨ, ਪੰਜਾਬ ਵਿੱਚ ਆਏ ਦਿਨ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਕਿ ਜਿਹਨਾਂ ਨੂੰ ਵੇਖ ਕਿ ਹਰ ਕਿਸੇ…

Amritsar firing

ਅੰਮ੍ਰਿਤਸਰ : ਇਨਸਾਨ ਬਣ ਰਿਹਾ ਹੈਵਾਨ, ਪੰਜਾਬ ਵਿੱਚ ਆਏ ਦਿਨ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਕਿ ਜਿਹਨਾਂ ਨੂੰ ਵੇਖ ਕਿ ਹਰ ਕਿਸੇ ਦੇ ਮਨ ਵਿੱਚ ਡਰ ਬੈਠ ਗਿਆ ਹੈ। ਅੱਜ ਦੇ ਸਮੇਂ ਵਿੱਚ ਕਿਸੇ ਨਾਲ ਗੱਲ ਕਰਨ ਵਿੱਚ ਵੀ ਲੋਕ ਡਰਦੇ ਹਨ। ਕਦੇ ਕੋਈ ਕਿਸੇ ਉੱਤੇ ਗੋਲੀ ਚਲਾ ਰਿਹਾ ਅਤੇ ਕੋਈ ਕਿਸੇ ਨੂੰ ਚਾਕੂ ਮਾਰ ਰਿਹਾ, ਦਿਨ ਪ੍ਰਤੀ ਦਿਨ ਡਰ ਦਾ ਮਾਹੌਲ ਵੱਧ ਰਿਹਾ ਹੈ। ਇੱਕ ਖੌਫਨਾਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ, ਜਿੱਥੇ ਇੱਕ ਮਾਮੂਲੀ ਤਕਰਾਰ ਉਸ ਸਮੇਂ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਗੁਆਂਢੀ ਦੁਕਾਨਦਾਰ ਵੱਲੋਂ ਚਲਾਈ ਗਈ ਗੋਲੀ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਰਾਇਣ ਦਾਸ ਵਜੋਂ ਹੋਈ ਹੈ, ਜੋ ਆਪਣੇ ਇਲਾਕੇ ਵਿੱਚ ਹੀ ਜਨਰਲ ਸਟੋਰ ਚਲਾਉਂਦਾ ਸੀ।

ਰਾਤ ਦੀ ਸੈਰ ਬਣੀ ਆਖ਼ਰੀ ਸੈਰ

ਪਰਿਵਾਰਕ ਮੈਂਬਰਾਂ ਮੁਤਾਬਕ, ਨਰਾਇਣ ਦਾਸ ਹਰ ਰੋਜ਼ ਵਾਂਗ ਦੇਰ ਰਾਤ ਆਪਣੇ ਕੁੱਤਿਆਂ ਨੂੰ ਘੁਮਾਉਣ ਲਈ ਘਰੋਂ ਬਾਹਰ ਨਿਕਲੇ ਸਨ। ਇਸ ਦੌਰਾਨ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਨਰਾਇਣ ਦਾਸ ਨੇ ਜ਼ਖਮੀ ਹਾਲਤ ਵਿੱਚ ਆਪਣੇ ਪਰਿਵਾਰ ਨੂੰ ਫੋਨ ਕਰਕੇ ਸਾਰੀ ਘਟਨਾ ਬਾਰੇ ਦੱਸਿਆ। ਪਰਿਵਾਰਕ ਮੈਂਬਰਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਪਰ ਗੰਭੀਰ ਜ਼ਖਮੀ ਹੋਣ ਅਤੇ ਜ਼ਿਆਦਾ ਖੂਨ ਵਹਿ ਜਾਣ ਕਾਰਨ ਅੱਧੇ ਘੰਟੇ ਬਾਅਦ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ।

ਇਨਵਰਟਰ ਦਾ ਵਿਵਾਦ ਬਣਿਆ ਕਾਰਨ

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਦਾ ਕਿਸੇ ਨਾਲ ਵੀ ਕੋਈ ਵੱਡਾ ਦੁਸ਼ਮਣੀ ਵਾਲਾ ਰਿਸ਼ਤਾ ਨਹੀਂ ਸੀ। ਸਿਰਫ਼ ਨੇੜੇ ਦੀ ਇੱਕ ਦੁਕਾਨ ਨਾਲ ਇਨਵਰਟਰ ਨੂੰ ਲੈ ਕੇ ਇੱਕ ਛੋਟਾ ਜਿਹਾ ਵਿਵਾਦ ਚੱਲ ਰਿਹਾ ਸੀ, ਜਿਸ ਨੂੰ ਲੈ ਕੇ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਗੱਲ ਇੰਨੀ ਵਧ ਜਾਵੇਗੀ ਕਿ ਕੋਈ ਆਪਣੀ ਜਾਨ ਗੁਆ ਬੈਠੇਗਾ। ਪਰਿਵਾਰ ਨੇ ਦੋਸ਼ੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ।

ਪੁਲਿਸ ਨੇ ਆਰੋਪੀ ਨੂੰ ਕੀਤਾ ਗ੍ਰਿਫਤਾਰ

ਐਸ.ਪੀ. ਵਿਸ਼ਾਲਜੀਤ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਨਰਾਇਣ ਦਾਸ ਨੇ ਇੱਕ ਦੁਕਾਨ ਦੇ ਸ਼ਟਰ ‘ਤੇ ਲੱਕੜੀ ਨਾਲ ਵਾਰ ਕੀਤਾ ਸੀ, ਜਿਸ ਤੋਂ ਬਾਅਦ ਗੁਆਂਢੀ ਰਜਨੀਸ਼ ਨਾਲ ਤਕਰਾਰ ਹੋ ਗਈ। ਇਸ ਤਕਰਾਰ ਦੌਰਾਨ ਰਜਨੀਸ਼ ਨੇ ਆਪਣੀ 12-ਬੋਰ ਦੀ ਲਾਈਸੈਂਸੀ ਬੰਦੂਕ ਨਾਲ ਫਾਇਰ ਕਰ ਦਿੱਤਾ, ਜੋ ਨਰਾਇਣ ਦਾਸ ਦੀ ਲੱਤ ਵਿੱਚ ਲੱਗੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਆਰੋਪੀ ਰਜਨੀਸ਼ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਧੂਰੀ ‘ਚ ਦਹਿਸ਼ਤ: ਸੁਨਿਆਰੇ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਸੀਸੀਟੀਵੀ ‘ਚ ਕੈਦ ਹੋਈ ਘਟਨਾ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

 

Leave a Reply

Your email address will not be published. Required fields are marked *