ਕੁਦਰਤੀ ਆਫ਼ਤ ਦੀ ਮਾਰ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ 123.28 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ

ਚੰਡੀਗੜ੍ਹ:ਪੰਜਾਬ ਵਿੱਚ ਬੇਮੌਸਮੀ ਬਾਰਸ਼ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

ਚੰਡੀਗੜ੍ਹ:ਪੰਜਾਬ ਵਿੱਚ ਬੇਮੌਸਮੀ ਬਾਰਸ਼ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕਰ ਦਿੱਤੀ ਹੈ। ਸੂਬੇ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡਿਆਂ ਨੇ ਇਸ ਫੈਸਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ।

7 ਜ਼ਿਲ੍ਹਿਆਂ ਦੇ 111 ਪਿੰਡਾਂ ਨੂੰ ਮਿਲੇਗੀ ਰਾਹਤ

ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ 7 ਜ਼ਿਲ੍ਹਿਆਂ ਦੇ 111 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਮਿਲੇਗਾ, ਜਿਨ੍ਹਾਂ ਦੀ ਕਰੀਬ 92,695 ਏਕੜ ਫ਼ਸਲ ਕੁਦਰਤੀ ਆਫ਼ਤ ਦੀ ਭੇਟ ਚੜ੍ਹ ਗਈ ਸੀ। ਮੁਆਵਜ਼ੇ ਦੀ ਵੰਡ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਫ਼ਾਜ਼ਿਲਕਾ’ਚ 44.24 ਕਰੋੜ ਰੁਪਏ,ਸ੍ਰੀ ਮੁਕਤਸਰ ਸਾਹਿਬ’ਚ43.01 ਕਰੋੜ ਰੁਪਏ,ਬਠਿੰਡਾ’ਚ 22.83 ਕਰੋੜ ਰੁਪਏ,ਮੋਗਾ’ਚ 7.73 ਕਰੋੜ ਰੁਪਏ ਅਤੇਅੰਮ੍ਰਿਤਸਰ’ਚ 5.26 ਕਰੋੜ ਰੁਪਏ ਤਹਿ ਕੀਤੀ ਗਈ ਹੈ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪ੍ਰਭਾਵਿਤ ਕਿਸਾਨਾਂ ਲਈ ਵੀ ਰਾਹਤ ਰਾਸ਼ੀ ਮਨਜ਼ੂਰ ਕੀਤੀ ਗਈ ਹੈ।

ਫ਼ੀਲਡ ਰਿਪੋਰਟਾਂ ਤੋਂ ਬਾਅਦ ਤੁਰੰਤ ਕਾਰਵਾਈ

ਸਰਕਾਰ ਨੇ ਇਸ ਵਾਰ ਫ਼ਸਲਾਂ ਦੇ ਖਰਾਬੇ ਦਾ ਮੁਲਾਂਕਣ ਕਰਨ ਲਈ ਫ਼ੀਲਡ ਰਿਪੋਰਟਾਂ ਮਿਲਣ ਤੋਂ ਬਾਅਦ ਬਿਨਾਂ ਕਿਸੇ ਦੇਰੀ ਦੇ ਇਹ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਮੁਆਵਜ਼ੇ ਦੀ ਰਾਸ਼ੀ ਨੂੰ ਪਾਰਦਰਸ਼ੀ ਢੰਗ ਨਾਲ ਅਤੇ ਜਲਦ ਤੋਂ ਜਲਦ ਪ੍ਰਭਾਵਿਤ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚਾਇਆ ਜਾਵੇ।

ਕਿਸਾਨ ਹਿਤੈਸ਼ੀ ਸਰਕਾਰ ਹੋਣ ਦਾ ਸਬੂਤ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡਿਆਂ ਨੇ ਕਿਹਾ ਕਿ ਮਾਨ ਸਰਕਾਰ ਕੁਦਰਤੀ ਆਫ਼ਤਾਂ ਵਿੱਚ ਕਿਸਾਨਾਂ ਨੂੰ ਨਿਰਾਸ਼ ਨਹੀਂ ਹੋਣ ਦੇਵੇਗੀ। ਸਰਕਾਰ ਵੱਲੋਂ ਚੁੱਕਿਆ ਗਿਆ ਇਹ ਕਦਮ ਕਿਸਾਨਾਂ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਅਤੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਇੱਕ ਅਹਿਮ ਉਪਰਾਲਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਬਟਾਲਾ-ਡੇਰਾ ਬਾਬਾ ਨਾਨਕ ਰੋਡ ‘ਤੇ ਭਿਆਨਕ ਅੱਗ: 3 ਏਕੜ ਕਣਕ ਦੀ ਫ਼ਸਲ ਅਤੇ ‘ਛੋਟਾ ਹਾਥੀ’ ਸੜ ਕੇ ਸੁਆਹ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *