ਮੋਹਾਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਿਵਲ ਡਿਫੈਂਸ ਮੌਕ ਡ੍ਰਿਲ ਦਾ ਆਯੋਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਅਪ੍ਰੈਲ: ਮੋਹਾਲੀ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਰਾਤ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (ਡੀ.ਏ.ਸੀ), ਸੈਕਟਰ 76, ਮੋਹਾਲੀ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ…

ਮੋਹਾਲੀ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਰਾਤ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (ਡੀ.ਏ.ਸੀ), ਸੈਕਟਰ 76, ਮੋਹਾਲੀ ਵਿਖੇ ਡਿਪਟੀ ਕਮਿਸ਼ਨਰ ਕੋਮਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਅਪ੍ਰੈਲ: ਮੋਹਾਲੀ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਰਾਤ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (ਡੀ.ਏ.ਸੀ), ਸੈਕਟਰ 76, ਮੋਹਾਲੀ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਅੱਜ ਸਿਵਲ ਡਿਫੈਂਸ ਮੌਕ ਡ੍ਰਿਲ ਸਫਲਤਾਪੂਰਵਕ ਕਰਵਾਈ ਗਈ।

ਇਹ ਮੌਕ ਡ੍ਰਿਲ ਰਾਤ 8:00 ਵਜੇ ਉੱਚ-ਨੀਵੀਂ ਅਵਾਜ਼ ਵਾਲੇ ਸਾਇਰਨ ਨਾਲ ਸ਼ੁਰੂ ਕੀਤੀ ਗਈ, ਜਿਸ ਰਾਹੀਂ ਹਵਾਈ ਹਮਲੇ ਦੀ ਚਿਤਾਵਨੀ ਦਾ ਦ੍ਰਿਸ਼ ਬਣਾਇਆ ਗਿਆ। ਇਸ ਤੋਂ ਤੁਰੰਤ ਬਾਅਦ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਪੂਰੀ ਤਰ੍ਹਾਂ ਬਲੈਕਆਉਟ ਕੀਤਾ ਗਿਆ ਤਾਂ ਜੋ ਐਮਰਜੈਂਸੀ ਹਾਲਾਤਾਂ ਵਿੱਚ ਜਾਨਾਂ ਦੀ ਸੁਰੱਖਿਆ ਲਈ ਲਾਜ਼ਮੀ ਅਭਿਆਸਾਂ ਦਾ ਪ੍ਰਦਰਸ਼ਨ ਕੀਤਾ ਜਾ ਸਕੇ।

ਬਲੈਕਆਉਟ ਮਗਰੋਂ ਬਿਜਲੀ ਮੁੜ ਚਾਲੂ ਕਰਕੇ ਸੰਭਾਵਿਤ ਨੁਕਸਾਨ ਦਾ ਅੰਦਾਜ਼ਾ ਲਗਾਇਆ ਗਿਆ। ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਜੋ ਖੁਦ ਮੌਕੇ ‘ਤੇ ਮੌਜੂਦ ਰਹਿ ਕੇ ਪੂਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਡ੍ਰਿਲ ਦੌਰਾਨ ਕੰਪਲੈਕਸ ਵਿੱਚ ਅੱਗ ਲੱਗਣ ਅਤੇ ਕੁਝ ਲੋਕਾਂ ਦੇ ਅੰਦਰ ਫਸ ਜਾਣ ਦਾ ਦ੍ਰਿਸ਼ ਵੀ ਤਿਆਰ ਕੀਤਾ ਗਿਆ ਸੀ।

ਇਸ ਉੱਤੇ ਤੁਰੰਤ ਕਾਰਵਾਈ ਕਰਦੇ ਹੋਏ ਰਾਹਤ ਅਤੇ ਬਚਾਅ ਟੀਮਾਂ ਵੱਲੋਂ ਫਸੇ ਹੋਏ ਵਿਅਕਤੀਆਂ ਨੂੰ ਬਾਹਰ ਕੱਢਣ ਲਈ ਸਰਚ ਅਤੇ ਰੈਸਕਿਊ ਓਪਰੇਸ਼ਨ ਚਲਾਇਆ ਗਿਆ। ਡ੍ਰਿਲ ਦੌਰਾਨ ਇਵੈਕੁਏਸ਼ਨ (ਬਾਹਰ ਕੱਢਣ), ਅੱਗ ਬੁਝਾਉ ਕਾਰਵਾਈ, ਮੈਡੀਕਲ ਸਹਾਇਤਾ ਅਤੇ ਜਖ਼ਮੀਆਂ ਦੀ ਸੁਰੱਖਿਅਤ ਢੁਆਈ ਵਰਗੀਆਂ ਐਮਰਜੈਂਸੀ ਸੇਵਾਵਾਂ ਦਾ ਸਫਲ ਪ੍ਰਦਰਸ਼ਨ ਕੀਤਾ ਗਿਆ।

ਡ੍ਰਿਲ ਦੇ ਸਮਾਪਤ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਇਹ ਮੌਕ ਡ੍ਰਿਲ ਸਫਲ ਰਹੀ ਅਤੇ ਇਸ ਨਾਲ ਐਮਰਜੈਂਸੀ ਹਾਲਾਤਾਂ ਵਿੱਚ ਤਿਆਰੀ ਅਤੇ ਤੁਰੰਤ ਪ੍ਰਤੀਕਿਰਿਆ ਦੀ ਸਮਰੱਥਾ ਦਾ ਅਨੁਮਾਨ ਲਾਉਣ ਵਿੱਚ ਮਦਦ ਮਿਲੀ ਹੈ।

ਉਨ੍ਹਾਂ ਹੋਰ ਦੱਸਿਆ ਕਿ ਐਨ.ਐੱਸ.ਐੱਸ ਵਲੰਟੀਅਰਾਂ, ਪੁਲਿਸ ਕਰਮਚਾਰੀਆਂ ਅਤੇ ਸਿਵਲ ਡਿਫੈਂਸ ਵਲੰਟੀਅਰਾਂ ਨੇ ਡ੍ਰਿਲ ਵਿੱਚ ਭਾਗ ਲਿਆ ਅਤੇ ਐਮਰਜੈਂਸੀ ਸਥਿਤੀਆਂ ਵਿੱਚ ਆਪਣੀ ਫੁਰਤੀ ਅਤੇ ਤਾਲਮੇਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਐਨ.ਐੱਸ.ਐੱਸ ਵਲੰਟੀਅਰਾਂ ਅਤੇ ਹੋਰ ਭਾਗੀਦਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਇਸ ਅਭਿਆਸ ਵਿੱਚ ਸ਼ਮੂਲੀਅਤ ਲਈ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਡ੍ਰਿਲ/ਅਭਿਆਸ ਆਫ਼ਤ ਪ੍ਰਬੰਧਨ ਦੀ ਤਿਆਰੀ ਨੂੰ ਮਜ਼ਬੂਤ ਕਰਨ ਅਤੇ ਅਸਲ ਐਮਰਜੈਂਸੀ ਹਾਲਾਤਾਂ ਵਿੱਚ ਸੁਚਾਰੂ ਅਤੇ ਤਾਲਮੇਲ ਭਰੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਬਹੁਤ ਜ਼ਰੂਰੀ ਹਨ।

Leave a Reply

Your email address will not be published. Required fields are marked *