Painful road accident in Amritsar: ਤੇਜ਼ ਰਫ਼ਤਾਰ ਕ੍ਰੇਟਾ ਕਾਰ ਨੇ ਪਰਿਵਾਰਕ ਜੀਆਂ ਦੀ ਲਈ ਜਾਨ, ਪਤੀ-ਪਤਨੀ ਤੇ ਧੀ ਦੀ ਮੌਤ

ਅੰਮ੍ਰਿਤਸਰ: ਮਹਿਤਾ ਰੋਡ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਨੇ ਇੱਕ ਹੱਸਦਾ-ਵੱਸਦਾ ਪਰਿਵਾਰ ਤਬਾਹ ਕਰ ਦਿੱਤਾ ਹੈ। ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਐਕਟਿਵਾ ਸਵਾਰ ਪਰਿਵਾਰ…

ਮਹਿਤਾ ਰੋਡ 'ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਨੇ ਇੱਕ ਹੱਸਦਾ-ਵੱਸਦਾ ਪਰਿਵਾਰ ਤਬਾਹ ਕਰ ਦਿੱਤਾ ਹੈ। ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਐਕਟਿਵਾ ਸਵਾਰ

ਅੰਮ੍ਰਿਤਸਰ: ਮਹਿਤਾ ਰੋਡ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਨੇ ਇੱਕ ਹੱਸਦਾ-ਵੱਸਦਾ ਪਰਿਵਾਰ ਤਬਾਹ ਕਰ ਦਿੱਤਾ ਹੈ। ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਐਕਟਿਵਾ ਸਵਾਰ ਪਰਿਵਾਰ ਨੂੰ ਜ਼ੋਰਦਾਰ ਟੱਕਰ ਮਾਰਨ ਕਾਰਨ ਪਤੀ-ਪਤਨੀ ਅਤੇ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਰਿਸ਼ਤੇਦਾਰਾਂ ਦੇ ਘਰ ਜਾ ਰਿਹਾ ਸੀ ਪਰਿਵਾਰ

ਮ੍ਰਿਤਕਾਂ ਦੀ ਪਛਾਣ ਕਸਬਾ ਘੁਮਾਣ ਦੇ ਨੇੜਲੇ ਪਿੰਡ ਬਲਦਵਾਲ ਦੇ ਰਹਿਣ ਵਾਲੇ ਰੇਸ਼ਮ ਸਿੰਘ, ਉਨ੍ਹਾਂ ਦੀ ਪਤਨੀ ਸੀਮਾ ਅਤੇ ਬੇਟੀ ਕਵਲਦੀਪ ਕੌਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ, ਇਹ ਪਰਿਵਾਰ ਐਕਟਿਵਾ ‘ਤੇ ਸਵਾਰ ਹੋ ਕੇ ਪਿੰਡ ਭੱਟੀ ਵਿਖੇ ਆਪਣੇ ਰਿਸ਼ਤੇਦਾਰਾਂ ਦੇ ਘਰ ਜਾ ਰਿਹਾ ਸੀ। ਜਿਵੇਂ ਹੀ ਉਹ ਮਹਿਤਾ ਰੋਡ ‘ਤੇ ਘਨਸ਼ਿਆਮਪੁਰ ਅਤੇ ਤਨੇਲ ਪਿੰਡ ਵਿਚਕਾਰ ਪਹੁੰਚੇ, ਤਾਂ ਮਹਿਤਾ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਲੇ ਰੰਗ ਦੀ ਹੁੰਡਈ ਕ੍ਰੇਟਾ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਭਿਆਨਕ ਸੀ ਕਿ ਮੌਕੇ ‘ਤੇ ਹੀ ਟੁੱਟ ਗਏ ਸਾਹ

ਟੱਕਰ ਇੰਨੀ ਜ਼ਬਰਦਸਤ ਸੀ ਕਿ ਰੇਸ਼ਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਬਲ ਅਤੇ ਮਹਿਤਾ ਥਾਣੇ ਦੀ ਪੁਲਿਸ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ। ਗੰਭੀਰ ਜ਼ਖਮੀ ਹਾਲਤ ਵਿੱਚ ਸੀਮਾ ਅਤੇ ਕਵਲਦੀਪ ਕੌਰ ਨੂੰ ਪਹਿਲਾਂ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।

ਇਲਾਜ ਦੌਰਾਨ ਮਾਂ-ਧੀ ਨੇ ਵੀ ਤੋੜਿਆ ਦਮ

ਅੰਮ੍ਰਿਤਸਰ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮਾਂ ਸੀਮਾ ਅਤੇ ਧੀ ਕਵਲਦੀਪ ਕੌਰ ਨੇ ਵੀ ਦਮ ਤੋੜ ਦਿੱਤਾ। ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਦਰਦਨਾਕ ਮੌਤ ਨੇ ਸਾਰੇ ਇਲਾਕਾ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਹਾਦਸੇ ਦੇ ਕਾਰਨਾਂ ਅਤੇ ਦੋਸ਼ੀ ਦੀ ਭਾਲ ਵਿੱਚ ਜੁਟੀ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖੇਤੀ ਵਿਭਿੰਨਤਾ: ਪਾਣੀ ਬਚਾਉਣ ਲਈ ਕਿਸਾਨਾਂ ਨੇ ਅਪਣਾਈ ‘ਕਾਲੀ ਹਲਦੀ’ ਦੀ ਖੇਤੀ, ਪਰ ਮੰਡੀਕਰਨ ਦੀ ਘਾਟ ਕਾਰਨ ਹੋਏ ਖੱਜਲ-ਖੁਆਰ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

 

Leave a Reply

Your email address will not be published. Required fields are marked *