Drug smugglers: ਬਰਨਾਲਾ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਵੱਡਾ ਐਕਸ਼ਨ: ‘ਆਪ੍ਰੇਸ਼ਨ ਕਾਸੋ’ ਤਹਿਤ ਛਾਪੇਮਾਰੀ, ਕਈ ਗ੍ਰਿਫ਼ਤਾਰ

ਬਰਨਾਲਾ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਤੇਜ਼ ਕਰਦਿਆਂ ਬਰਨਾਲਾ ਪੁਲਿਸ ਨੇ ਅੱਜ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ…

ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਤੇਜ਼ ਕਰਦਿਆਂ ਬਰਨਾਲਾ ਪੁਲਿਸ ਨੇ ਅੱਜ ਸ਼ਹਿਰ ਦੇ ਨਸ਼ਾ ਪ੍ਰਭਾਵਿਤ

ਬਰਨਾਲਾ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਤੇਜ਼ ਕਰਦਿਆਂ ਬਰਨਾਲਾ ਪੁਲਿਸ ਨੇ ਅੱਜ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਇੱਕ ਵਿਸ਼ੇਸ਼ ਸਰਚ ਅਪਰੇਸ਼ਨ ‘ਕਾਸੋ’ (CASO) ਚਲਾਇਆ। ਐਸ.ਪੀ. ਬਰਨਾਲਾ ਸੋਹਣ ਲਾਲ ਸੋਨੀ ਦੀ ਅਗਵਾਈ ਹੇਠ ਪੁਲਿਸ ਦੀ ਭਾਰੀ ਫੋਰਸ ਨੇ ਨਸ਼ਾ ਤਸਕਰੀ ਲਈ ਬਦਨਾਮ ਬਸਤੀਆਂ ਨੂੰ ਘੇਰਾ ਪਾ ਕੇ ਤਲਾਸ਼ੀ ਲਈ ਅਤੇ ਕਈ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ।

ਨਸ਼ਾ ਤਸਕਰਾਂ ਦੇ ਅੱਡਿਆਂ ‘ਤੇ ਪੁਲਿਸ ਦੀ ਸਖ਼ਤ ਕਾਰਵਾਈ

ਅੱਜ ਸਵੇਰੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਨਸ਼ਾ ਤਸਕਰੀ ਦਾ ਗੜ੍ਹ ਮੰਨੇ ਜਾਂਦੇ ਇਲਾਕਿਆਂ ਵਿੱਚ ਅਚਨਚੇਤ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ ਨਾ ਸਿਰਫ਼ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਲਈ, ਸਗੋਂ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਭਗੌੜੇ ਤਸਕਰਾਂ ਦੇ ਘਰਾਂ ਵਿੱਚ ਵੀ ਛਾਪੇ ਮਾਰੇ। ਇਸ ਵਿਸ਼ੇਸ਼ ਅਪਰੇਸ਼ਨ ਦਾ ਮੁੱਖ ਮਕਸਦ ਨਸ਼ੇ ਦੇ ਸਪਲਾਈ ਚੇਨ ਨੂੰ ਤੋੜਨਾ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਸੀ।

5-6 ਨਸ਼ਾ ਤਸਕਰ ਕਾਬੂ, ਹੋਰ ਵੱਡੀ ਬਰਾਮਦਗੀ ਦੀ ਉਮੀਦ

ਐਸ.ਪੀ. ਸੋਹਣ ਲਾਲ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਆਪਰੇਸ਼ਨ ਕਾਸੋ’ ਤਹਿਤ ਕੀਤੀ ਗਈ ਕਾਰਵਾਈ ਦੌਰਾਨ 5 ਤੋਂ 6 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਕੁਝ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀ ਮਾਤਰਾ ਵਿੱਚ ਨਸ਼ਾ ਬਰਾਮਦ ਹੋਣ ਦੀ ਸੰਭਾਵਨਾ ਹੈ। ਬਰਾਮਦ ਕੀਤੀ ਗਈ ਸਮੱਗਰੀ ਦੇ ਪੂਰੇ ਵੇਰਵੇ ਜਲਦੀ ਹੀ ਮੀਡੀਆ ਨਾਲ ਸਾਂਝੇ ਕੀਤੇ ਜਾਣਗੇ।

ਤਸਕਰਾਂ ਨੂੰ ਸਖ਼ਤ ਚੇਤਾਵਨੀ

ਕਾਰਵਾਈ ਦੌਰਾਨ ਐਸ.ਪੀ. ਸੋਹਣ ਲਾਲ ਸੋਨੀ ਨੇ ਨਸ਼ਾ ਤਸਕਰਾਂ ਨੂੰ ਸਿੱਧੀ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਇਹ ਗੈਰ-ਕਾਨੂੰਨੀ ਧੰਦਾ ਤੁਰੰਤ ਬੰਦ ਕਰ ਦੇਣ। ਉਨ੍ਹਾਂ ਕਿਹਾ, “ਜੇਕਰ ਤਸਕਰਾਂ ਨੇ ਆਪਣੀਆਂ ਗਤੀਵਿਧੀਆਂ ਬੰਦ ਨਾ ਕੀਤੀਆਂ ਤਾਂ ਪੁਲਿਸ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ੇਗੀ ਨਹੀਂ।” ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਨਹੀਂ ਦਿੱਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਨਸ਼ਾ ਤਸਕਰਾਂ ਦੀ ਹੁਣ ਖੈਰ ਨਹੀਂ: ਕਪੂਰਥਲਾ ਪੁਲਿਸ ਦਾ ਵਿਸ਼ੇਸ਼ ‘CASO’ ਆਪ੍ਰੇਸ਼ਨ, 3500 ਤੋਂ ਵੱਧ ਨਸ਼ਾ ਪੀੜਤਾਂ ਦਾ ਕਰਵਾਇਆ ਇਲਾਜ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *