‘Living India News Conclave’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਵਿਕਾਸ ਅਤੇ 4 ਸਾਲਾਂ ਦੀਆਂ ਪ੍ਰਾਪਤੀਆਂ ‘ਤੇ ਕੀਤੀ ਚਰਚਾ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ‘ਲਿਵਿੰਗ ਇੰਡੀਆ ਨਿਊਜ਼’ ਦੁਆਰਾ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ‘ਲਿਵਿੰਗ ਇੰਡੀਆ ਨਿਊਜ਼ ਕਨਕਲੇਵ’…

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ‘ਲਿਵਿੰਗ ਇੰਡੀਆ ਨਿਊਜ਼’ ਦੁਆਰਾ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ‘ਲਿਵਿੰਗ ਇੰਡੀਆ ਨਿਊਜ਼ ਕਨਕਲੇਵ’

ਚੰਡੀਗੜ੍ਹ: ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ‘ਲਿਵਿੰਗ ਇੰਡੀਆ ਨਿਊਜ਼’ ਦੁਆਰਾ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ‘ਲਿਵਿੰਗ ਇੰਡੀਆ ਨਿਊਜ਼ ਕਨਕਲੇਵ’ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਥਿਤੀ ਤੇ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਵਿੱਚ ਆਈਆਂ ਤਬਦੀਲੀਆਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਤਾਰਪੂਰਵਕ ਗੱਲਬਾਤ ਕੀਤੀ।

ਪੰਜਾਬ ਦੇ ਵਿਕਾਸ ‘ਤੇ ਜ਼ੋਰ

‘ਲਿਵਿੰਗ ਇੰਡੀਆ ਨਿਊਜ਼ ਕਨਕਲੇਵ’ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਨੇ ਹਰ ਖੇਤਰ ਵਿੱਚ ਤਰੱਕੀ ਕੀਤੀ ਹੈ। ਉਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਉਨ੍ਹਾਂ ਦੇ ਲਾਗੂਕਰਨ ਬਾਰੇ ਜਾਣਕਾਰੀ ਦਿੱਤੀ, ਜਿਸ ਨਾਲ ਆਮ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਆਇਆ ਹੈ। ਉਨ੍ਹਾਂ ਨੇ ਸੂਬੇ ਦੇ ਆਰਥਿਕ ਸੁਧਾਰਾਂ ਅਤੇ ਵੱਖ-ਵੱਖ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ।

ਪਾਰਦਰਸ਼ੀ ਸ਼ਾਸਨ ਅਤੇ ਨੀਤੀਆਂ

ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਲਿਆਉਣ ਲਈ ਕਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸਰਕਾਰ ਦੇ ਭਵਿੱਖ ਦੇ ਟੀਚਿਆਂ ਬਾਰੇ ਵੀ ਚਰਚਾ ਕੀਤੀ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਪੂਰੇ ਪੰਜਾਬ ਵਿੱਚ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਹੋ ਗਈ ਹੈ, ਇਸ ਦਾ ਪਹਿਲਾ ਪੜਾਅ ਮੁਕਮੱਲ ਹੋ ਗਿਆ ਹੈ, ਦੂਜਾ ਪੜਾਅ ਆਪ ਵੱਲੋਂ ਮਈ ਵਿੱਚ ਸ਼ੁਰੂ ਕੀਤਾ ਜਾਵੇਗਾ।

ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸੁਧਾਰ

ਚਰਚਾ ਦੌਰਾਨ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਸਰਕਾਰ ਦੀ ਪ੍ਰਮੁੱਖ ਤਰਜੀਹ ਦੱਸਦਿਆਂ, ਮੰਤਰੀ ਨੇ ਕਿਹਾ ਕਿ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਪ੍ਰੋਜੈਕਟਾਂ ਦੇ ਸ਼ੁਰੂ ਹੋਣ ਦੇ ਸੰਕੇਤ ਵੀ ਦਿੱਤੇ। ‘ਲਿਵਿੰਗ ਇੰਡੀਆ ਨਿਊਜ਼ ਕਨਕਲੇਵ’ ਪ੍ਰੋਗਰਾਮ ਪੰਜਾਬ ਦੇ ਰਾਜਨੀਤਿਕ ਅਤੇ ਵਿਕਾਸ ਦੇ ਨਜ਼ਰੀਏ ਤੋਂ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਸਰਕਾਰ ਦੇ ਨੁਮਾਇੰਦੇ ਨੇ ਆਪਣੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੇਸ਼ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
‘Shining Punjab’ मंच पर CM भगवंत मान और कैबिनेट रखेंगे 4 साल का रिपोर्ट कार्ड, जानिए क्या होगा खास?
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *