ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 29 ਅਪ੍ਰੈਲ: ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ  ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ…

तरुनप्रीत सिंह सौंद ने अधिकारियों को 3100 ग्रामीण स्टेडियमों का कार्य समय पर पूरा करने और गुणवत्ता सुनिश्चित करने के दिए निर्देश

ਚੰਡੀਗੜ੍ਹ, 29 ਅਪ੍ਰੈਲ:

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ  ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ. ਸੌਂਦ ਨੇ ਕਿਹਾ ਕਿ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਕਰ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਸਿੱਖਿਆਤਮਕ ਗੀਤਾਂ ਜ਼ਰੀਏ ਸਮਾਜਕ ਕੁਰੀਤੀਆਂ ਬਾਰੇ ਸੁਚੇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਬੇਵਕਤੀ ਤੁਰ ਜਾਣ ਨਾਲ ਪਰਿਵਾਰ ਨੂੰ ਨਿੱਜੀ ਘਾਟਾ ਪਿਆ ਹੈ ਜੋ ਕਦੀ ਵੀ ਪੂਰਾ ਨਹੀਂ ਹੋਣਾ।

ਸ. ਸੌਂਦ ਨੇ ਕਿਹਾ ਕਿ ਇਸ ਮੌਕੇ ਉਨ੍ਹਾਂ ਕੋਲ ਕੋਈ ਵੀ ਅਜਿਹਾ ਸ਼ਬਦ ਨਹੀਂ ਹੈ ਜਿਸ ਨਾਲ ਪਰਿਵਾਰ ਦਾ ਘਾਟਾ ਪੂਰਿਆ ਜਾ ਸਕੇ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਹਰ ਮੌਕੇ ਖੜ੍ਹੀ ਹੈ। ਕੈਬਨਿਟ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ,ਮਿੱਤਰ ਅਤੇ ਸਨੇਹੀਆਂ ਨੂੰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

11 people from Punjab being deported from Australia will be received at Delhi Airport: CM Bhagwant Singh Mann

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *