ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ…

स्वतंत्रता संग्रामियों तथा उनके आश्रितों को 11,000 रुपये प्रतिमाह पेंशन दी जा रही है : मोहिंदर भगत, पंजाब सरकार स्वतंत्रता संग्रामियों एवं उनके परिवारों की भलाई के लिए वचनबद्ध

ਚੰਡੀਗੜ੍ਹ, 29 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਤੇ ਅਣਵਿਆਹੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।

ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਦਿੱਤੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਾ ਯਾਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ । ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਦੇਸ਼ ਪ੍ਰਤੀ ਸੇਵਾ ਅਤੇ ਤਿਆਗ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਨੂੰ ਤਰਜੀਹ ਦੇ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

DAY 99 OF GANGSTRAN TE VAAR: PUNJAB POLICE CONDUCTS 569 RAIDS; 247 HELD

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *