ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ  ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਚੰਡੀਗੜ੍ਹ/ ਐਸ.ਏ.ਐਸ. ਨਗਰ, 4 ਮਈ: ਪੰਜਾਬੀ ਸਿਨੇਮਾ ਦੇ ਪ੍ਰਸਿੱਧ ਕਲਾਕਾਰ, ਪ੍ਰੋਫੈਸਰ ਅਤੇ ਕਮੇਡੀਅਨ ਡਾ. ਜਸਵਿੰਦਰ ਸਿੰਘ ਭੱਲਾ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅੱਜ…

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ  ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਚੰਡੀਗੜ੍ਹ/ ਐਸ.ਏ.ਐਸ. ਨਗਰ, 4 ਮਈ:

ਪੰਜਾਬੀ ਸਿਨੇਮਾ ਦੇ ਪ੍ਰਸਿੱਧ ਕਲਾਕਾਰ, ਪ੍ਰੋਫੈਸਰ ਅਤੇ ਕਮੇਡੀਅਨ ਡਾ. ਜਸਵਿੰਦਰ ਸਿੰਘ ਭੱਲਾ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਆਡੀਟੋਰੀਅਮ, ਸੈਕਟਰ-62, ਮੋਹਾਲੀ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ “ਡਾ. ਜਸਵਿੰਦਰ ਸਿੰਘ ਭੱਲਾ ਚੌਂਕ” ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਮੋਹਾਲੀ ਸ੍ਰੀ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ ਅਤੇ ਯਾਤਰਾ ਤੇ ਸਭਿਆਚਾਰਕ ਮਾਮਲੇ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮਜੂਦਗੀ ਵਿੱਚ ਪਹਿਲਾ “ਡਾ. ਭੱਲਾ ਮੈਮੋਰੀਅਲ ਲੈਕਚਰ” ਵੀ ਕਰਵਾਇਆ ਗਿਆ।

PUNJAB REMEMBERS COMEDY ICON: MOHALI CHOWK NAMED AFTER JASWINDER BHALLA
PUNJAB REMEMBERS COMEDY ICON: MOHALI CHOWK NAMED AFTER JASWINDER BHALLA

ਇਸ ਸਮਾਗਮ ਵਿੱਚ ਪੰਜਾਬ ਦੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਮਜ਼ਦੂਰ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ “ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਵਿੱਚ ਕਲਾ, ਰੰਗਮੰਚ ਅਤੇ ਸਿਨੇਮਾ ਦੀ ਭੂਮਿਕਾ” (“Role of Art, Theatre and Cinema in Personality Development of Students”) ਵਿਸ਼ੇ ’ਤੇ ਮੈਮੋਰੀਅਲ ਲੈਕਚਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਿਦਿਅਕ, ਸੱਭਿਆਚਾਰਕ ਅਤੇ ਸਮਾਜਿਕ ਖੇਤਰਾਂ ਨਾਲ ਜੁੜੀਆਂ ਹਸਤੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

ਆਪਣੇ ਸੰਬੋਧਨ ਵਿੱਚ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਡਾ. ਜਸਵਿੰਦਰ ਸਿੰਘ ਭੱਲਾ ਨੇ ਆਪਣੀ ਬਹੁਪੱਖੀ ਪ੍ਰਤਿਭਾ ਰਾਹੀਂ ਸਿੱਖਿਆ, ਕਲਾ ਅਤੇ ਮਨੋਰੰਜਨ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖਸੀਅਤਾਂ ਨੂੰ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਨੌਜਵਾਨ ਪੀੜ੍ਹੀ ਲਈ ਪ੍ਰੇਰਣਾਦਾਇਕ ਹਨ।  ਉਨ੍ਹਾਂ ਕਿਹਾ ਕਿ ਅੱਜ ਜਿਹੜੇ ਚੌਂਕ ਦਾ ਨਾਮ ਉਨ੍ਹਾਂ ਦੇ ਨਾਮ ਤੇ ਰੱਖਿਆ ਗਿਆ ਹੈ, ਲੋਕ ਆਉਂਦੇ-ਜਾਂਦੇ ਹਮੇਸ਼ਾਂ ਉਨ੍ਹਾਂ ਨੂੰ ਯਾਦ ਕਰਨਗੇ। ਉਨ੍ਹਾਂ ਦੇ ਅਜੀਜ਼ ਦੋਸਤ ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਫੂਡ ਕਮਿਸ਼ਨ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਮੰਤਰੀ ਸੌਂਦ ਨੇ ਕਿਹਾ ਕਿ ਉਹ ਪੰਜਾਬ ਦੇ ਜਿੰਨੇ ਵੀ ਕਮੇਡੀਅਨ ਕਲਾਕਾਰ ਹੋਏ ਹਨ, ਜਿਵੇਂ ਮੇਹਰ ਮਿੱਤਲ, ਜਸਪਾਲ ਭੱਟੀ ਅਤੇ ਡਾ. ਜਸਵਿੰਦਰ ਭੱਲਾ ਦੀ ਯਾਦ ਵਿੱਚ ਇੱਕ ਵਿਸ਼ਾਲ ਆਡੀਟੋਰੀਅਮ ਬਣਾਉਣ ਲਈ ਗਮਾਡਾ ਦੇ ਅਧਿਕਾਰੀਆਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਵਿਚਾਰ ਕਰਨਗੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਸਵਿੰਦਰ ਭੱਲਾ ਵਰਗੀਆਂ ਹਸਤੀਆਂ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਨਾਮ ‘ਤੇ ਚੌਕ ਦਾ ਨਾਮਕਰਨ ਨਵੀਂ ਪੀੜ੍ਹੀ ਲਈ ਪ੍ਰੇਰਣਾ ਸਰੂਪ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਮਹਾਨ ਕਲਾਕਾਰਾਂ ਦੀ ਯਾਦ ਨੂੰ ਹਮੇਸ਼ਾ ਜੀਵੰਤ ਰੱਖਣ ਵਿੱਚ ਸਹਾਇਕ ਸਾਬਤ ਹੁੰਦੇ ਹਨ।

ਇਸ ਮੌਕੇ  ਡਾ. ਜਸਵਿੰਦਰ ਸਿੰਘ ਭੱਲਾ ਦੀ ਪਤਨੀ ਸ੍ਰੀਮਤੀ ਪਰਮਦੀਪ ਕੌਰ ਭੱਲਾ, ਪੁੱਤਰ ਪੁਖਰਾਜ ਭੱਲਾ, ਬਾਲ ਮੁਕੰਦ ਸ਼ਰਮਾ, ਚੇਅਰਮੈਨ ਫੂਡ ਕਮਿਸ਼ਨ, ਅਮਰਪਾਲ ਸਿੰਘ, ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਗਾਇਕ ਸ਼ੈਰੀ ਮਾਨ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਹੋਰ ਵੱਖ-ਵੱਖ ਕਲਾਕਾਰ ਅਤੇ ਗਾਇਕ, ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਕਲਾ ਪ੍ਰੇਮੀਆਂ, ਸਮਾਜ ਸੇਵੀਆਂ ਨੇ ਹਾਜ਼ਰੀ ਭਰੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

भाजपा के हाथ 700 किसानों के खून से रंगे हुए हैं, पंजाब काले कृषि कानूनों का अपमान कभी नहीं भूलेगा: मुख्यमंत्री भगवंत सिंह मान

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *